ਜਲੰਧਰ ਜਲੰਧਰ ਵਿਚ ਅੱਜ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਗਰਮੀ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਰੂਰੀ ਮੁਰੰਮਤ ਅਤੇ ਮੇਨਟੀਨੈਂਸ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ। ਬਿਜਲੀ ਸਪਲਾਈ ਬੰਦ ਰਹਿਣ ਕਾਰਨ ਐਤਵਾਰ ਦੀ ਛੁੱਟੀ ਦਾ ਮਜ਼ਾ ਵੀ ਖ਼ਰਾਬ ਹੋਵੇਗਾ।
ਮਿਲੀ ਜਾਣਕਾਰੀ ਮੁਤਾਬਕ ਫੀਡਰ ਬਾਈਫਰਕੇਸ਼ਨ ਤਹਿਤ 17 ਅਗਸਤ ਨੂੰ 11 ਕੇ. ਵੀ. ਗੁਪਤਾ, ਹੇਲਰਾਂ, ਵਰਿਆਣਾ-1, ਜੁਨੇਜਾ, ਕਰਤਾਰ, ਦੋਆਬਾ, ਕਪੂਰਥਲਾ ਰੋਡ ਅਤੇ ਜਲੰਧਰ ਕੁੰਜ ਦੀ ਸਪਲਾਈ ਸਵੇਰੇ 10 ਤੋਂ ਸ਼ਾਮ 4 ਵਜੇ ਤਕ ਬੰਦ ਰਹੇਗੀ। ਇਸ ਕਾਰਨ ਕਪੂਰਥਲਾ ਰੋਡ, ਵਰਿਆਣਾ ਇੰਡਸਟਰੀਅਲ ਕੰਪਲੈਕਸ, ਜਲੰਧਰ ਕੁੰਜ ਅਤੇ ਆਲੇ-ਦੁਆਲੇ ਦੇ ਇਲਾਕੇ ਪ੍ਰਭਾਵਿਤ ਹੋਣਗੇ।