Monday, August 18, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਹੜ੍ਹਾਂ ਕਾਰਨ ਤਬਾਹੀ! ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ

ਪੰਜਾਬ ‘ਚ ਹੜ੍ਹਾਂ ਕਾਰਨ ਤਬਾਹੀ! ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ

ਚੰਡੀਗੜ੍ਹ/ਜਲੰਧਰ – ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ’ਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ’ਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਜਲ ਸੋਮਿਆਂ ਬਾਰੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ’ਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ।
ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ’ਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ’ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ’ਚ ਪਾਣੀ ਦਾ ਪੱਧਰ ਵਧ ਰਿਹਾ ਹੈ ਤੇ ਹੜ੍ਹ ਵਾਲੇ ਖੇਤਰਾਂ ’ਚ ਕਿਸਾਨਾਂ ਵੱਲੋਂ ਬਣਾਏ ਗਏ ਅਸਥਾਈ ਬੰਨ੍ਹਾਂ ’ਚ ਪਾੜ ਪਾ ਦਿੱਤੇ ਹਨ।
ਉਨ੍ਹਾਂ ਦੱਸਿਆ ਕਿ ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦਾ ਕਰੀਬ 14,200 ਏਕੜ ਰਕਬਾ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ’ਚੋਂ ਜ਼ਿਲ੍ਹਾ ਕਪੂਰਥਲਾ ਦੇ ਰਕਬੇ ’ਚ ਵਸੋਂ ਪ੍ਰਭਾਵਿਤ ਹੋਈ ਹੈ ਜਦਕਿ ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਦਾ ਪ੍ਰਭਾਵਿਤ ਰਕਬਾ ਖੇਤੀਬਾੜੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਮੌਜੂਦ ਹੈ।