ਜਲੰਧਰ : ਜਲੰਧਰ-ਕਪੂਰਥਲਾ ਰਾਸ਼ਟਰੀ ਰਾਜਮਾਰਗ ‘ਤੇ ਸਵੇਰੇ-ਸਵੇਰੇ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਪਿੰਡ ਸੰਗਲ ਸੋਲ ਵਿੱਚ PRTC ਬੱਸ ਤੇ ਪਿਕਅਪ ਗੱਡੀ ਦੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮਕਸੂਦਾਂ ਥਾਣੇ ਅਧੀਨ ਆਉਂਦੇ ਮੰਡ ਚੌਕੀ ਇਲਾਕੇ ਵਿੱਚ ਵਾਪਰਿਆ ਹੈ। ਇਸ ਹਾਦਸੇ ਤੋਂ ਬਾਅਦ ਇੱਕਠੇ ਹੋਏ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਹੈ, ਜਿਸ ਕਾਰਨ ਵੱਡਾ ਟ੍ਰੈਫਿਕ ਜਾਮ ਹੋ ਗਿਆ। ਲੰਘਣ ਲਈ ਰਾਸਤਾ ਨਾ ਮਿਲਣ ਕਰਕੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।
ਦੱਸ ਦੇਈਏ ਕਿ ਘਟਨਾ ਤੋਂ ਬਾਅਦ ਥਾਣਾ ਮਕਸੂਦਾਂ ਦੇ ਐਸਐਚ ਓ ਬਿਕਰਮ ਸਿੰਘ ਮੰਡ ਚੌਂਕੀ ਦੇ ਇੰਚਾਰਜ ਜੰਗ ਬਹਾਦਰ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਈ, ਜਿਹਨਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ