Tuesday, August 19, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਦੇ ਪਿੰਡਾਂ 'ਚ ਹਾਈ ਅਲਰਟ, ਵਿਗੜ ਗਏ ਹਾਲਾਤ, ਲੋਕਾਂ ਲਈ ਵੱਡੀ...

ਪੰਜਾਬ ਦੇ ਪਿੰਡਾਂ ‘ਚ ਹਾਈ ਅਲਰਟ, ਵਿਗੜ ਗਏ ਹਾਲਾਤ, ਲੋਕਾਂ ਲਈ ਵੱਡੀ ਚਿਤਾਵਨੀ ਜਾਰੀ

ਹਾਜੀਪੁਰ : ਪਿਛਲੇ 24 ਘੰਟਿਆਂ ‘ਚ ਹਿਮਾਚਲ ਪ੍ਰਦੇਸ਼ ‘ਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਰੀਬ 2 ਫੁੱਟ ਵੱਧ ਗਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਕਿਨਾਰੇ ਵੱਸੇ ਹੇਠਲੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਬਾਰਸ਼ ਕਾਰਨ ਬਿਆਸ ਦਰਿਆ ‘ਚ ਪਾਣੀ ਦਾ ਵਹਾਅ ਤੇਜ਼ੀ ਨਾਲ ਵਧਿਆ ਹੈ, ਜਿਸ ਦਾ ਸਿੱਧਾ ਅਸਰ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਪੈ ਰਿਹਾ ਹੈ। ਡੈਮ ਦੇ ਸਪਿੱਲਵੇ ਗੇਟ ਹੋਰ ਖੋਲ੍ਹੇ ਜਾਣ ਦੀ ਸਥਿਤੀ ‘ਚ ਆਸ-ਪਾਸ ਦੇ ਪਿੰਡਾਂ ਜਿਵੇਂ ਤਹਿਸੀਲ ਇੰਦੌਰਾ ਦੇ ਨਾਲ-ਨਾਲ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆਂ ਅਤੇ ਤਹਿਸੀਲ ਦਸੂਹਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ‘ਚ ਹੜ੍ਹ ਦਾ ਖ਼ਤਰਾ ਹੋਰ ਪੈਦਾ ਹੋ ਸਕਦਾ ਹੈ।
ਪਾਣੀ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਬੀਤੇ ਦਿਨ ਪੌਂਗ ਡੈਮ ਤੋਂ 17502 ਟਰਬਾਈਨਾਂ ਅਤੇ 42379 ਸਪਿੱਲਵੇ ਗੇਟ ਰਾਹੀਂ ਕੁੱਲ 59881 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿਚ ਛੱਡਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ 7 ਵਜੇ ਪੌਂਗ ਡੈਮ ਝੀਲ ‘ਚ ਪਾਣੀ ਦੀ ਆਮਦ 88 ਹਜ਼ਾਰ 238 ਕਿਊਸਿਕ ਨੋਟ ਕੀਤੀ ਗਈ ਅਤੇ ਡੈਮ ਦਾ ਪਾਣੀ ਦਾ ਪੱਧਰ 1382.72 ਫੁੱਟ ਦਰਜ ਕੀਤਾ ਗਿਆ, ਜੋ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ 7 ਫੁੱਟ ਦੂਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 48 ਹਜ਼ਾਰ 160 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ।