ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਬੁੱਧਵਾਰ ਨੂੰ ਦਿੱਲੀ ਦੇ ਘੱਟੋ-ਘੱਟ ਤਿੰਨ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ, ਜਿਸ ਤੋਂ ਬਾਅਦ ਪੁਲਸ ਅਤੇ ਹੋਰ ਐਮਰਜੈਂਸੀ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਧਮਕੀ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਦੱਸ ਦੇਈਏ ਕਿ ਦਿੱਲੀ ਫਾਇਰ ਸਰਵਿਸ ਦੇ ਅਨੁਸਾਰ ਦੋ ਸਕੂਲਾਂ – ਮਾਲਵੀਆ ਨਗਰ ਵਿੱਚ ਐਸਕੇਵੀ ਅਤੇ ਪ੍ਰਸਾਦ ਨਗਰ ਵਿੱਚ ਆਂਧਰਾ ਸਕੂਲ ਵਿੱਚ ਕ੍ਰਮਵਾਰ ਸਵੇਰੇ 7:40 ਅਤੇ 7:42 ਵਜੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਰਿਪੋਰਟ ਮਿਲੀ। ਪੁਲਸ ਟੀਮਾਂ, ਫਾਇਰਫਾਈਟਰ ਅਤੇ ਬੰਬ ਨਿਰੋਧਕ ਦਸਤੇ ਤੁਰੰਤ ਸਕੂਲ ਪਹੁੰਚ ਗਏ। ਸਕੂਲਾਂ ਨੂੰ ਲਗਾਤਾਰ ਮਿਲ ਰਹੀਆਂ ਬੰਬ ਦੀਆਂ ਧਮਕੀਆਂ ਨਾਲ ਦਹਿਸ਼ਤ ਫੈਲ ਗਈ ਹੈ। ਸਕੂਲ ਪ੍ਰਸ਼ਾਸਨ ਅਤੇ ਅਧਿਕਾਰੀ ਇਸ ਸਬੰਧ ਵਿਚ ਚੌਕਸ ਹੋ ਗਏ ਹਨ ਅਤੇ ਉਹਨਾਂ ਵਲੋਂ ਇਸ ਮਾਮਲੇ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਪੁਲਸ ਅਤੇ ਬੰਬ ਨਿਰੋਧਕ ਦਸਤੇ ਵੀ ਜਾਂਚ ਲਈ ਸਕੂਲਾਂ ਵਿੱਚ ਪਹੁੰਚ ਗਏ।

