ਚੰਡੀਗੜ੍ਹ- ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ 65 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਬਿਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਕਲਾਕਾਰਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ।
ਇੱਕ ਪ੍ਰਸਿੱਧ ਕਾਮੇਡੀਅਨ ਅਤੇ ਅਦਾਕਾਰ, ਭੱਲਾ ‘ਕੈਰੀ ਔਨ ਜੱਟਾ’, ‘ਮਾਹੌਲ ਠੀਕ ਹੈ’, ‘ਜੱਟ ਏਅਰਵੇਜ਼’, ਅਤੇ ‘ਜੱਟ ਐਂਡ ਜੂਲੀਅਟ 2’ ਵਰਗੀਆਂ ਪੰਜਾਬੀ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ।