Become a member

Get the best offers and updates relating to Liberty Case News.

― Advertisement ―

spot_img
spot_img
HomePunjabਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ;  60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ;  60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

 

ਚੰਡੀਗੜ੍ਹ, 21 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਖੇਤਰ ਦਾ ਹੀ ਵੇਰਵਾ ਦਿੱਤਾ ਸੀ ਪਰ ਬੈਂਕ ਨੇ ਇਹ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਦਿੱਤਾ।  ਇਸ ਬਾਰੇ ਕਿਸੇ ਵਿਅਕਤੀ ਨੇ ਡੀਡੀਪੀਓ ਦਫ਼ਤਰ ਨੂੰ ਸੂਚਿਤ ਕਰ ਦਿੱਤਾ ਕਿ ਉਸ ਕਰਜ਼ੇ ਦੀ ਅਰਜ਼ੀ ਨਾਲ ਪਿੰਡ ਦੀ ਪੰਚਾਇਤੀ ਜ਼ਮੀਨ ਦਾ ਵੇਰਵਾ ਵੀ ਸ਼ਾਮਲ ਹੈ ਜਿਸਨੂੰ ਸ਼ਿਕਾਇਤਕਰਤਾ ਨਿਲਾਮੀ ਤੇ ਲੈਣ ਪਿੱਛੋਂ ਖੇਤੀ ਕਰ ਰਿਹਾ ਸੀ।
ਸ਼ਿਕਾਇਤ ਦੇ ਅਨੁਸਾਰ ਉਕਤ ਕਲਰਕ ਨੇ ਸ਼ਿਕਾਇਤਕਰਤਾ ਨੂੰ ਪੰਚਾਇਤੀ ਜ਼ਮੀਨ ਦੇ ਵੇਰਵੇ ਬੈਂਕ ਦੀ ਲਿਮਟ ਲਈ ਜਮ੍ਹਾਂ ਕਰਵਾਉਣ ਵਿਰੁੱਧ ਧਮਕਾਇਆ ਅਤੇ ਉਸ ਵਿਰੁੱਧ ਕੋਈ ਸਰਕਾਰੀ ਕਾਰਵਾਈ ਕਰਨ ਤੋਂ ਬਚਣ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਉਕਤ ਕਲਰਕ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 60000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਕਲਰਕ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

——–

Latest Articel

ਢਹਿ ਗਿਆ ਨਿਰਮਾਣ ਅਧੀਨ ਪੁਲ, 12 ਮਜ਼ਦੂਰਾਂ ਦੀ ਮੌਤ

0
ਬੀਜਿੰਗ- ਚੀਨ 'ਚ ਸ਼ੁੱਕਰਵਾਰ ਨੂੰ ਇਕ ਵੱਡੀ ਨਦੀ 'ਤੇ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਨਾਲ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ...

ਵੱਡੀ ਖ਼ਬਰ ; ਭਾਰਤ ਦਾ ਪਾਕਿਸਤਾਨ ਨੂੰ ਵੱਡਾ ਝਟਕਾ ! ਜਾਰੀ ਕਰ’ਤਾ NOTAM

0
ਨੈਸ਼ਨਲ- ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਭਾਰਤ ਨੇ ਇਕ ਹੋਰ ਵੱਡਾ ਕਦਮ...

ਪੰਜਾਬ ਦੇ ਇਸ ਇਲਾਕੇ ‘ਚੋਂ ਮਿਲਿਆ ਬੰਬ! ਮੌਕੇ ‘ਤੇ ਤਾੜ-ਤਾੜ ਚੱਲੀਆਂ ਗੋਲ਼ੀਆਂ

0
ਸਿੱਧਵਾਂ ਬੇਟ : ਲੁਧਿਆਣਾ ਪੁਲਸ ਨੇ ਮੁਕਾਬਲੇ ਮਗਰੋਂ ਕੁਝ ਵਿਅਕਤੀਆਂ ਨੂੰ ਗ੍ਰਨੇਡ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਪੁਲਸ ਨੇ ਇਕ ਵੱਡੀ...

ਸੜਕ ਵਿਚਾਲੇ ਪਲਟ ਗਈ ਟੂਰਿਸਟਾਂ ਨਾਲ ਭਰੀ ਬੱਸ ! 5 ਲੋਕਾਂ ਦੀ ਹੋਈ ਦਰਦਨਾਕ...

0
ਨਿਊਯਾਰਕ - ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਕਾਰਨ ਦੌਰਾਨ ਭਾਰਤੀਆਂ ਸਣੇ ਸੈਲਾਨੀਆਂ ਨੂੰ ਲੈ ਕੇ...

ਰੋਡਵੇਜ਼ ਬੱਸ ਤੇ ਬੋਲੇਰੋ ਦੀ ਭਿਆਨਕ ਟੱਕਰ, 3 ਔਰਤਾਂ ਸਣੇ 4 ਦੀ ਮੌਤ

0
ਜੈਪੁਰ : ਰਾਜਸਥਾਨ ਦੇ ਡੀਡਵਾਨਾ-ਕੁਚਮਨ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਰੋਡਵੇਜ਼ ਦੀ ਬੱਸ ਅਤੇ 'ਬੋਲੇਰੋ' ਕਾਰ ਵਿਚਕਾਰ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ...