Sunday, August 24, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਦੇ ਇਸ ਇਲਾਕੇ 'ਚੋਂ ਮਿਲਿਆ ਬੰਬ! ਮੌਕੇ 'ਤੇ ਤਾੜ-ਤਾੜ ਚੱਲੀਆਂ ਗੋਲ਼ੀਆਂ

ਪੰਜਾਬ ਦੇ ਇਸ ਇਲਾਕੇ ‘ਚੋਂ ਮਿਲਿਆ ਬੰਬ! ਮੌਕੇ ‘ਤੇ ਤਾੜ-ਤਾੜ ਚੱਲੀਆਂ ਗੋਲ਼ੀਆਂ

ਸਿੱਧਵਾਂ ਬੇਟ : ਲੁਧਿਆਣਾ ਪੁਲਸ ਨੇ ਮੁਕਾਬਲੇ ਮਗਰੋਂ ਕੁਝ ਵਿਅਕਤੀਆਂ ਨੂੰ ਗ੍ਰਨੇਡ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਪੁਲਸ ਨੇ ਇਕ ਵੱਡੀ ਵਾਰਦਾਤ ਨੂੰ ਅਸਫ਼ਲ ਕਰ ਦਿੱਤਾ ਹੈ। ਫ਼ਿਲਹਾਲ ਬੰਬ ਸਕੁਐਡ ਰਾਹੀਂ ਬੰਬ ਨੂੰ ਡਿਫਿਊਜ਼ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਸੀਆਈਏ ਸਟਾਫ ਨੂੰ ਮੁੱਖਬਰ ਦੀ ਇਤਲਾਹ ਤੇ ਪਤਾ ਲੱਗਾ ਕਿ ਸਿੱਧਵਾਂ ਬੇਟ ਏਰੀਏ ਵਿੱਚ ਕੁਝ ਸ਼ੱਕੀ ਵਿਅਕਤੀ ਘੁੰਮ ਰਹੇ ਹਨ ਅਤੇ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਪਤਾ ਲੱਗਾ ਕਿ ਉਨ੍ਹਾਂ ਕੋਲ ਅਸਲਾ ਅਤੇ ਵਿਸਫੋਟਕ ਪਦਾਰਥ ਮੌਜੂਦ ਹਨ। ਇਸ ਤੇ ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਜਦ ਸਾਡੀ ਪੁਲਿਸ ਪਾਰਟੀ ਜੰਡੀ ਤੋਂ ਆਉਂਦੇ ਕੱਚੇ ਰਸਤੇ ਉੱਪਰ ਗਸ਼ਤ ਕਰ ਰਹੀ ਸੀ ਤਾਂ ਦੂਸਰੀ ਸਾਈਡ ਤੋਂ ਆਉਂਦੀ ਸਕਾਰਪੀਓ ਕਾਰ ਵਿੱਚ ਬੈਠੇ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਉਨ੍ਹਾਂ ਨੇ ਗੱਡੀ ਭਜਾ ਲਈ। ਉਨ੍ਹਾਂ ਦੀ ਗੱਡੀ ਇਕ ਦਰਖਤ ਨਾਲ ਟਕਰਾ ਗਈ। ਗੱਡੀ ਵਿੱਚ ਕੁੱਲ ਪੰਜ ਵਿਅਕਤੀ ਸਨ।

ਗੱਡੀ ਦੀ ਪਿਛਲੀ ਤਾਕੀ ਖੋਲ੍ਹ ਕੇ ਉਤਰੇ ਇਕ ਵਿਅਕਤੀ ਨੇ ਪੁਲਸ ਪਾਰਟੀ ਉੱਪਰ ਗੋਲੀ ਚਲਾ ਦਿੱਤੀ। ਇਹ ਗੋਲੀ ਸਾਡੇ ਪੁਲਸ ਪਾਰਟੀ ਦੇ ਇਕ ਜਵਾਨ ਦੀ ਪੱਗ ਵਿਚ ਲੱਗੀ। ਜਵਾਬੀ ਕਾਰਵਾਈ ਵਿਚ ਪੁਲਸ ਪਾਰਟੀ ਨੇ ਗੋਲੀ ਚਲਾਈ ਜੋ ਕਿ ਉਸ ਦੀ ਲੱਤ ਵਿਚ ਲੱਗੀ। ਇਸ ਨਾਲ ਉਹ ਜ਼ਖਮੀ ਹੋ ਗਿਆ ਅਤੇ ਐਂਬੂਲੈਂਸ ਨੂੰ ਬੁਲਾ ਕੇ ਉਸ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ।