ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਡੂੰਘਾ ਸਦਮਾ ਲੱਗਾ ਹੈ। ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮ ਪ੍ਰਸਾਦ ਸ਼ਰਮਾ 63 ਸਾਲਾਂ ਦੇ ਸਨ ਅਤੇ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ।
ਪੀ. ਜੀ. ਆਈ. ਵਿਖੇ ਪਿਛਲੇ 15 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਪਿਛਲੇ 3 ਦਿਨਾਂ ਤੋਂ ਉਹ ਆਈ. ਸੀ. ਯੂ. ‘ਚ ਸਨ। ਉਨ੍ਹਾਂ ਦੇ ਦਿਹਾਂਤ ਨਾਲ ਅਸ਼ਵਨੀ ਸ਼ਰਮਾ ਸਣੇ ਪੂਰੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ ਭਲਕੇ 29 ਅਗਸਤ ਨੂੰ ਸਵੇਰੇ 11 ਵਜੇ ਪਠਾਨਕੋਟ ਦੇ ਸਿਵਲ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।