ਦੇਹਰਾਦੂਨ : ਉੱਤਰਾਖੰਡ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਤਬਾਹੀ ਮਚ ਰਹੀ ਹੈ, ਜੋ ਰੁੱਕਣ ਦਾ ਨਾਮ ਨਹੀਂ ਲੈ ਰਹੀ। ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਦੀ ਵਿਚਕਾਰਲੀ ਰਾਤ ਨੂੰ ਬੱਦਲ ਫਟਣ ਦੀ ਘਟਨਾ ਵਾਪਰ ਗਈ। ਇਸ ਕਹਿਰ ਕਾਰਨ ਕੁਝ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਹੈ। ਇਸ ਦੌਰਾਨ 2 ਲੋਕਾਂ ਦੇ ਲਾਪਤਾ ਹੋਣ ਦਾ ਪਤਾ ਲੱਗਾ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਉਤਰਾਖੰਡ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੁਲਸ ਪ੍ਰਭਾਵਿਤ ਇਲਾਕਿਆਂ ਵਿੱਚ ਐਲਾਨ ਕਰਕੇ ਲੋਕਾਂ ਨੂੰ ਸੁਚੇਤ ਕਰ ਰਹੀ ਹੈ।