Friday, August 29, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵੱਡੀ ਖ਼ਬਰ: ਕਾਂਗਰਸ ਤੇ ਭਾਜਪਾ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ

ਵੱਡੀ ਖ਼ਬਰ: ਕਾਂਗਰਸ ਤੇ ਭਾਜਪਾ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ

 

ਪਟਨਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਮਾਂ ‘ਤੇ ਇਕ ਨੌਜਵਾਨ ਵਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਮਾਮਲੇ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਇਸ ਸਬੰਧ ਵਿਚ ਪਟਨਾ ਕਾਂਗਰਸ ਹੈੱਡਕੁਆਰਟਰ ਸਦਾਕਤ ਆਸ਼ਰਮ ਦੇ ਬਾਹਰ ਕਾਂਗਰਸ ਤੇ ਭਾਜਪਾ ਵਰਕਰਾਂ ਵਿਚਕਾਰ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਦੌਰਾਨ ਭਾਜਪਾ ਅਤੇ ਕਾਂਗਰਸੀ ਵਰਕਰਾਂ ਨੇ ਇਕ ਦੂਜੇ ‘ਤੇ ਡੰਡੇ ਮਾਰ ਕੇ ਹਮਲਾ ਕੀਤਾ ਅਤੇ ਪੱਥਰਬਾਜ਼ੀ ਕੀਤੀ। ਪੱਥਰਬਾਜ਼ੀ ਦੌਰਾਨ ਦੋਵਾਂ ਪਾਰਟੀਆਂ ਦੇ ਕਈ ਵਰਕਰ ਜ਼ਖ਼ਮੀ ਹੋ ਗਏ। ਕਈ ਵਰਕਰਾਂ ਦੇ ਪੱਥਰ ਮਾਰ ਕੇ ਸਿਰ ਭੰਨ੍ਹੇ ਗਏ।

ਦੂਜੇ ਪਾਸੇ ਇਸ ਝੜਪ ਦੇ ਬਾਰੇ ਜਦੋਂ ਪੁਲਸ ਨੂੰ ਪਤਾ ਲੱਗਾ ਤਾਂ ਉਹਨਾਂ ਨੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਤ ਅਜਿਹੇ ਬਣ ਗਏ ਕਿ ਪੁਲਸ ਨੂੰ ਹੱਥਾਂ ਵਿੱਚ ਪਿਸਤੌਲ ਲੈ ਕੇ ਹੰਗਾਮਾ ਨੂੰ ਸ਼ਾਂਤ ਕਰਨਾ ਪਿਆ। ਪੁਲਸ ਨੇ ਜਦੋਂ ਇਸ ਮਾਮਲੇ ਨੂੰ ਸ਼ਾਂਤ ਕਰਵਾਇਆ ਤਾਂ ਭਾਜਪਾ ਵਰਕਰਾਂ ਨੇ ਦੋਸ਼ ਲਗਾਇਆ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਉਹਨਾਂ ‘ਤੇ ਪੱਥਰਬਾਜ਼ੀ ਕੀਤੀ। ਜਦੋਂ ਕਿ ਕਾਂਗਰਸੀ ਵਰਕਰਾਂ ਦਾ ਦੋਸ਼ ਹੈ ਕਿ ਭਾਜਪਾ ਵਰਕਰਾਂ ਨੇ ਪਾਰਟੀ ਦਫ਼ਤਰ ਵਿੱਚ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪੱਥਰਬਾਜ਼ੀ ਕੀਤੀ।

ਦੱਸ ਦੇਈਏ ਕਿ ਭਾਜਪਾ ਵਰਕਰ ਪ੍ਰਧਾਨ ਮੰਤਰੀ ਮੋਦੀ ‘ਤੇ ਅਸ਼ਲੀਲ ਟਿੱਪਣੀਆਂ ਦੇ ਵਿਰੋਧ ਵਿੱਚ ਕਾਂਗਰਸ ਦੇ ਸੂਬਾਈ ਮੁੱਖ ਦਫ਼ਤਰ ‘ਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਰਕਰ ਆਪਸ ਵਿੱਚ ਭਿੜ ਗਏ, ਜਿਸ ਦੌਰਾਨ ਉਹਨਾਂ ਨੇ ਇਕ ਦੂਜੇ ‘ਤੇ ਹਮਲਾ ਕੀਤਾ। ਇਸ ਪੱਥਰਬਾਜ਼ੀ ਕਾਰਨ ਕਾਂਗਰਸ ਦਫ਼ਤਰ ਵਿੱਚ ਖੜ੍ਹੇ ਕਈ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ। ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਵੀਨ ਨੇ ਕਿਹਾ ਕਿ ਮੈਂ ਕਾਂਗਰਸੀ ਆਗੂਆਂ ਨੂੰ ਚੇਤਾਵਨੀ ਦਿੰਦਾ ਹਾਂ। ਤੁਸੀਂ ਮਾਂ ਦਾ ਅਪਮਾਨ ਕੀਤਾ ਹੈ, ਬਿਹਾਰ ਦਾ ਹਰ ਪੁੱਤਰ ਤੁਹਾਨੂੰ ਇਸਦਾ ਜਵਾਬ ਦੇਵੇਗਾ।