ਰਾਮਬਨ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬੱਦਲ ਫਟਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਭਾਰੀ ਤਬਾਹੀ ਮਚ ਗਈ। ਬੱਦਲ ਫਟਣ ਕਾਰਨ ਅਚਾਨਕ ਆਏ ਹੜ੍ਹ ਅਤੇ ਮਲਬੇ ਵਿੱਚ ਕਈ ਘਰ ਦੱਬ ਗਏ, ਜਿਸ ਨਾਲ ਇਲਾਕੇ ਵਿੱਚ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਇਸ ਕੁਦਰਤੀ ਆਫ਼ਤ ਵਿੱਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 4 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ।