ਲੁਧਿਆਣਾ: ਅਸਲਾ ਲਾਇਸੈਂਸ ਅਪਲਾਈ ਕਰਨ ਜਾਂ ਰੀਨਿਊ ਕਰਾਉਣ ਵਾਲਿਆਂ ਲਈ ਵੱਡਾ ਅਲਰਟ ਹੈ। ਦਰਅਸਲ ਜਾਅਲੀ ਡੋਪ ਟੈਸਟ ਰਿਪੋਰਟਾਂ ਜਮ੍ਹਾਂ ਕਰਵਾ ਕੇ ਅਸਲਾ ਲਾਇਸੈਂਸ ਅਪਲਾਈ ਕਰਨ ਜਾਂ ਰੀਨਿਊ ਕਰਨ ਵਾਲੇ ਲੋਕਾਂ ‘ਤੇ ਪੁਲਸ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਨੇ ਇਸ ਮਾਮਲੇ ਸਬੰਧੀ ਵੀਰਵਾਰ ਨੂੰ ਤਿੰਨ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਹੁਣ ਤੱਕ ਪੁਲਸ ਨੇ ਇੱਕ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਏ. ਸੀ. ਪੀ. ਲਾਇਸੈਂਸਿੰਗ ਰਾਜੇਸ਼ ਸ਼ਰਮਾ ਦੀ ਸ਼ਿਕਾਇਤ ‘ਤੇ ਪੁਲਸ ਵਿਭਾਗ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰਨ, ਗਲਤ ਦਸਤਾਵੇਜ਼ ਬਣਾ ਕੇ ਧੋਖਾਧੜੀ ਕਰਨ, ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਅਸਲੀ ਦਸਤਾਵੇਜ਼ਾਂ ਦੀ ਥਾਂ ‘ਤੇ ਉਨ੍ਹਾਂ ਦੀ ਵਰਤੋਂ ਕਰਨ, ਜਾਅਲੀ ਸੀਲਾਂ ਬਣਾਉਣ ਅਤੇ ਉਨ੍ਹਾਂ ਦੀ ਵਰਤੋਂ ਕਰਨ, ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਥਾਣਾ ਡਵੀਜ਼ਨ ਨੰਬਰ-5 ਵਿੱਚ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।