ਪੰਜਾਬ : ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ, ਰੂਪਨਗਰ ਅਤੇ ਐਸਬੀਐਸ ਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬੇਲੋੜੇ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੀਂਹ ਅਤੇ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਐਮਰਜੈਂਸੀ ਵਿੱਚ ਤੁਰੰਤ ਮਦਦ ਲੈਣ ਲਈ ਹੈਲਪਲਾਈਨ ਨੰਬਰ 112 ‘ਤੇ ਕਾਲ ਕਰਨ ਦੀ ਸਲਾਹ ਦਿੱਤੀ ਗਈ ਹੈ।