ਬਰਨਾਲਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਜ਼ਿਲ੍ਹਾ ਬਰਨਾਲਾ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੇ ਪੱਧਰ ‘ਤੇ ਰਾਹਤ ਸਮੱਗਰੀ ਜਲਾਲਾਬਾਦ ਲਈ ਰਵਾਨਾ ਕੀਤੀ ਗਈ। ਇਸ ਵਿਚ ਪਸ਼ੂਆਂ ਲਈ 2 ਟਰਾਲੀਆਂ ਹਰਾ ਚਾਰਾ, ਇੱਕ ਕੈਂਟਰ ਪਾਣੀ, 3 ਗੱਡੀਆਂ ਰਾਸ਼ਨ, ਪੀ.ਪੀ.ਈ. ਕਿੱਟਾਂ ਅਤੇ ਹੋਰ ਜ਼ਰੂਰੀ ਸਮਾਨ ਸ਼ਾਮਲ ਸੀ।
ਇਸ ਮੁਹਿੰਮ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਰਾਹੀ, ਮੀਤ ਪ੍ਰਧਾਨ ਸੰਜੀਵ ਸ਼ੋਰੀ, ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਰੁਪਿੰਦਰ ਸਿੰਘ ਸੰਧੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਰਣਦੀਪ ਸਿੰਘ ਢਿੱਲਵਾਂ, ਕੋਰ ਕਮੇਟੀ ਮੈਂਬਰ ਬੀਰਇੰਦਰ ਸਿੰਘ ਜ਼ੈਲਦਾਰ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਸਾਂਝੇ ਤੌਰ ‘ਤੇ ਰਵਾਨਾ ਕੀਤਾ।