ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੀਆਂ ਉਪ ਚੋਣਾਂ ਲਈ ਸ਼ਹਿਰ ਵਿਚ ਇਕ ਮਕਾਨ ਕਿਰਾਏ ‘ਤੇ ਲਿਆ ਹੈ ਜਿਥੇ ਅੱਜ ਉਹ ਪਰਿਵਾਰ ਸਣੇ ਸ਼ਿਫਟ ਹੋ ਗਏ ਹਨ। ਇਸ ਮੌਕੇ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ ਅਤੇ ਸੀਐੱਮ ਦੇ ਆਗਮਨ ਨੂੰ ਦੇਖਦੇ ਹੋਏ ਸ਼ਹਿਰ ਵਿਚ ਵੀ ਚੱਪੇ-ਚੱਪੇ ‘ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਦਰਅਸਲ ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਕਸ ’ਤੇ ਟਵੀਟ ਕਰਕੇ ਦਿੱਤੀ ਗਈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਵਿਚ ਘਰ ਕਿਰਾਏ ‘ਤੇ ਲੈ ਰਿਹਾ ਹਾਂ। ਮੈਂ ਅੱਜ ਜਲੰਧਰ ਵਿਚ ਪਰਿਵਾਰ ਸਣੇ ਘਰ ਆ ਗਿਆ ਹਾਂ… ਮਾਝੇ ਤੇ ਦੁਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਦਾ ਇਥੇ (ਜਲੰਧਰ ’ਚ) ਹੀ ਨਿਪਟਾਰਾ ਕੀਤਾ ਜਾਵੇਗਾ … ਅਸੀਂ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਘੱਟ ਕਰਨ ਅਤੇ ਲੋਕਾਂ ਨਾਲ ਸਿੱਧੇ ਮੁਲਾਕਾਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਾਂ।
ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਉਹ ਜਲੰਧਰ ਪੱਛਮ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਜਲੰਧਰ ’ਚ ਇਕ ਘਰ ਕਿਰਾਏ ਤੇ ਲੈ ਰਹੇ ਹਨ। ਜਿਸ ਨੂੰ ਚੋਣਾਂ ਦੇ ਬਾਅਦ ਸੀਐੱਮ ਦਫ਼ਤਰ ਵਜੋਂ ਵਰਤਿਆ ਜਾਵੇਗਾ।