Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਲੰਧਰ ਪੁਲਸ ਦਾ ਨਸ਼ਿਆਂ ਖ਼ਿਲਾਫ਼ ਸ਼ਿਕੰਜਾ ਜਾਰੀ, ਹੈਰੋਇਨ ਸਮੇਤ 07 ਮੁਲਜ਼ਮ ਗ੍ਰਿਫ਼ਤਾਰ

ਜਲੰਧਰ ਪੁਲਸ ਦਾ ਨਸ਼ਿਆਂ ਖ਼ਿਲਾਫ਼ ਸ਼ਿਕੰਜਾ ਜਾਰੀ, ਹੈਰੋਇਨ ਸਮੇਤ 07 ਮੁਲਜ਼ਮ ਗ੍ਰਿਫ਼ਤਾਰ

ਜਲੰਧਰ – ਨਸ਼ਿਆਂ ਪ੍ਰਤੀ ਆਪਣੀ ਜ਼ੀਰੋ ਟੌਲਰੈਂਸ ਨੀਤੀ ਤਹਿਤ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈਆਂ ਕੀਤੀਆ ਗਈਆਂ। ਇਨ੍ਹਾਂ ਕਾਰਵਾਈਆਂ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ੍ਹ 28.05 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਜਾਣਕਾਰੀ ਸਾਂਝੀ ਕਰਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਆਈ. ਪੀ. ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆ ਗਈਆਂ। ਇਨ੍ਹਾਂ ਯਤਨਾਂ ਕਾਰਨ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ 6 ਮੁੱਕਦਮੇ ਦਰਜ ਕੀਤੇ ਗਏ। ਗ੍ਰਿਫ਼ਤਾਰੀਆਂ ਦੌਰਾਨ ਹੋਈਆਂ ਬ੍ਰਾਮਦਗੀਆਂ ਵਿੱਚ 28.05 ਗ੍ਰਾਮ ਹੈਰੋਇਨ ਬਰਾਮਦ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਨਾਲ-ਨਾਲ ਨਸ਼ਿਆਂ ਦੀ ਦਲ-ਦਲ ਵਿੱਚ ਫਸੇ 12 ਵਿਆਕਤੀਆਂ ਦੇ ਮੁੜ ਪੁਨਰਵਾਸ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਇਨ੍ਹਾਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖ਼ਲ ਕਰਵਾਇਆ ਗਿਆ। ਸੀ. ਪੀ. ਜਲੰਧਰ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ‘ਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।