ਬਾਰਿਸ਼ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਵਾਈ ਹੈ। ਪਿਛਲੇ ਦਿਨਾਂ ਤੋਂ ਹੁੰਮਸ ਭਰੀ ਗਰਮੀ ਨੇ ਲੋਕਾਂ ਦਾ ਜਿਊਣਾ ਦੂਭਰ ਕੀਤਾਹੋਇਆ ਸੀ। ਅੱਜ ਤੜਕਸਾਰ ਤੋਂ ਹੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪਈ ਬਰਸਾਤ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਰਾਹਤ ਮਿਲੀ ਹੈ, ਉੱਥੇ ਹੀ ਕਈ ਇਲਾਕਿਆਂ ਵਿਚ ਸੜਕਾਂ ‘ਤੇ ਪਾਣੀ ਵੀ ਭਰ ਗਿਆ ਹੈ, ਜਿਸ ਨਾਲ ਲੋਕਾਂ ਦਾ ਆਮ ਜੀਵਨ ਵੀ ਪ੍ਰਭਾਵਿਤ ਹੋਇਆ ਹੈ।
ਅੱਜ ਪੰਜਾਬ ਵਿਚ ਤੜਕਸਾਰ ਪਈ ਬਾਉੱਤਰ ਭਾਰਤ ਦੇ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ। ਮਾਨਸੂਨ ਇਸ ਸਮੇਂ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਪੰਜਾਬ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਵੱਲ ਵਧ ਰਿਹਾ ਹੈ ਅਤੇ ਕਈ ਥਾਵਾਂ ’ਤੇ ਹਲਕਾ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੀ ਹੈ। ਸ਼ਿਮਲੇ ਵਿਚ ਦਿਨ ਵਿਚ ਕਾਲੀਆਂ ਘਟਾਵਾਂ ਛਾਈਆਂ ਰਹੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮੀਂਹ ਵੀ ਪਿਆ।ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ-ਹਰਿਆਣਾ, ਹਿਮਾਚਲ, ਚੰਡੀਗੜ੍ਹ, ਦਿੱਲੀ ਲਈ ਅਗਲੇ 4 ਦਿਨਾਂ ਲਈ ਹਨੇਰੀ-ਤੂਫਾਨ ਦੇ ਨਾਲ ਤੇਜ਼ ਮੀਂਹ ਪੈਣ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।ਪੱਛਮੀ ਗੜਬੜ ਹੁਣ ਹਿਮਾਚਲ ਪ੍ਰਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਔਸਤ ਸਮੁੰਦਰੀ ਤਲ ਤੋਂ 5.8 ਕਿਲੋਮੀਟਰ ਉੱਪਰ ਚੱਕਰਵਾਤ ਦੇ ਰੂਪ ਵਿਚ ਦੇਖੀ ਜਾ ਰਹੀ ਹੈ।ਪੱਛਮੀ ਗੜਬੜ ਹੁਣ ਹਿਮਾਚਲ ਪ੍ਰਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਔਸਤ ਸਮੁੰਦਰੀ ਤਲ ਤੋਂ 5.8 ਕਿਲੋਮੀਟਰ ਉੱਪਰ ਚੱਕਰਵਾਤ ਦੇ ਰੂਪ ਵਿਚ ਦੇਖੀ ਜਾ ਰਹੀ ਹੈ।
ਇਸ ਕਾਰਨ ਉੱਤਰ ਭਾਰਤ ਵਿਚ ਪੈਂਦੇ ਪੰਜਾਬ, ਹਰਿਆਣਾ, ਹਿਮਾਚਲ ਸਮੇਤ ਵੱਖ-ਵੱਖ ਸੂਬਿਆਂ ਵਿਚ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਉੱਥੇ ਹੀ ਪੰਜਾਬ ਵਿਚ 42.3 ਡਿਗਰੀ ਤਾਪਮਾਨ ਦੇ ਨਾਲ ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ ਅਤੇ ਘੱਟ ਤੋਂ ਘੱਟ ਤਾਪਮਾਨ 32.8 ਡਿਗਰੀ ਦਰਜ ਹੋਇਆ।