Become a member

Get the best offers and updates relating to Liberty Case News.

― Advertisement ―

spot_img
spot_img
HomeBig Newsਚੋਰ ਗਿਰੋਹ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਘਰ 'ਚੋਂ ਗੱਡੀ, ਸੋਨਾ...

ਚੋਰ ਗਿਰੋਹ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਘਰ ‘ਚੋਂ ਗੱਡੀ, ਸੋਨਾ ਤੇ ਹੋਰ ਕੀਮਤੀ ਸਾਮਾਨ ‘ਤੇ ਕੀਤਾ ਹੱਥ ਸਾਫ਼

ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਮਾਝੀ ਵਿਖੇ ਬੇਖੌਫ ਚੋਰ ਗਿਰੋਹ ਵੱਲੋਂ ਇੱਕ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਘਰ ਵਿੱਚੋਂ ਇੱਕ ਥਾਰ ਗੱਡੀ, 30 ਤੋਲੇ ਸੋਨਾ, 10 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਘਰੇਲੂ ਸਾਮਾਨ ਚੋਰੀ ਕਰਕੇ ਰਫੂਚੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੀ ਮਾਲਕਣ ਬਜ਼ੁਰਗ ਮਹਿਲਾ ਮਨਜੀਤ ਕੌਰ ਪਤਨੀ ਸਵਰਗੀ ਰਘਵੀਰ ਸਿੰਘ ਵਾਸੀ ਪਿੰਡ ਮਾਝੀ ਨੇ ਦੱਸਿਆ ਕਿ ਉਸ ਦਾ ਬੇਟਾ ਤੇ ਨੂੰਹ ਕੈਨੇਡਾ ਵਿਖੇ ਰਹਿੰਦੇ ਹਨ ਅਤੇ ਉਹ ਇੱਥੇ ਘਰ ਵਿੱਚ ਇਕੱਲੀ ਹੀ ਰਹਿੰਦੀ ਹੈ। ਮਨਜੀਤ ਕੌਰ ਨੇ ਦੱਸਿਆ ਕਿ ਉਹ 30 ਅਗਸਤ ਨੂੰ ਆਪਣੇ ਪੇਕੇ ਘਰ ਗਈ ਹੋਈ ਸੀ ਅਤੇ ਅੱਜ ਦੇਰ ਸ਼ਾਮ ਨੂੰ ਜਦੋਂ ਉਹ ਪਿੰਡ ਮਾਝੀ ਵਿਖੇ ਆਪਣੇ ਘਰ ਵਾਪਸ ਪਰਤੀ ਤਾਂ ਜਦੋਂ ਉਸ ਨੇ ਆਪਣੇ ਘਰ ਦੇ ਮੇਨ ਗੇਟ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਦਰਵਾਜ਼ੇ ਦਾ ਲਾਕ ਪਹਿਲਾਂ ਤੋਂ ਹੀ ਖੁੱਲ੍ਹਾ ਪਿਆ ਹੋਣ ਕਾਰਨ ਉਹ ਹੈਰਾਨ ਰਹਿ ਗਈ ਤੇ ਜਦੋਂ ਉਸਨੇ ਘਰ ਦੇ ਅੰਦਰ ਦਾਖਲ ਹੋ ਕੇ ਦੇਖਿਆ ਤਾਂ ਘਰ ਦੇ ਪੋਰਚ ਵਿੱਚ ਖੜ੍ਹੀ ਥਾਰ ਗੱਡੀ ਇਥੋਂ ਵਿੱਚੋਂ ਗਾਇਬ ਸੀ ਅਤੇ ਜਦੋਂ ਉਹ ਆਪਣੇ ਘਰ ਦੇ ਅੰਦਰ ਦਾਖਲ ਹੋਈ ਤਾਂ ਉਸ ਨੇ ਦੇਖਿਆ ਕਿ ਘਰ ਦੇ ਅੰਦਰ ਚੋਰ ਗਿਰੋਹ ਵੱਲੋਂ ਹਰ ਕਮਰੇ ਦੇ ਅੰਦਰ ਪਏ ਬੈੱਡ ਤੇ ਅਲਮਾਰੀਆਂ ਦੀ ਭੰਨਤੋੜ ਕਰਕੇ ਉਹਨਾਂ ਦੀ ਫਰੋਲਾ-ਫਰਾਲੀ ਕੀਤੀ ਹੋਈ ਸੀ ਅਤੇ ਸਾਰਾ ਸਾਮਾਨ ਘਰ ਦੇ ਅੰਦਰ ਖਿਲਰਿਆ ਪਿਆ ਸੀ।