ਜਲੰਧਰ – ਜਬਰਨ ਵਸੂਲੀ ਦੇ ਮਾਮਲੇ ‘ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ ‘ਚ ਗ੍ਰਿਫ਼ਤਾਰ ਕਰਕੇ ਭਾਰੀ ਪੁਲਸ ਫੋਰਸ ਦੀ ਨਿਗਰਾਨੀ ਹੇਠਾਂ ਜੇਲ੍ਹ ਤੋਂ ਲਿਆਂਦੇ ਗਏ ਵਿਧਾਇਕ ਰਮਨ ਅਰੋੜਾ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। 3 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਰਮਨ ਅਰੋੜਾ ਨੂੰ ਮਾਣਯੋਗ ਡਿਊਟੀ ਮੈਜਿਸਟ੍ਰੇਟ ਅਰਜੁਨ ਸੰਧੂ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਹੋਰ ਤਿੰਨ ਦਿਨ ਦਾ ਹੋਰ ਮਿਲਿਆ।
ਪੁਲਸ ਵੱਲੋਂ ਉਨ੍ਹਾਂ ਦਾ 10 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਬਚਾਓ ਪੱਖ ਦੇ ਵਕੀਲ ਨਵੀਨ ਚੱਢਾ ਨੇ ਦੱਸਿਆ ਕਿ ਪੁਲਸ ਨੇ ਅਦਾਲਤ ਵਿੱਚ ਇਕ ਨਵਾਂ ਸ਼ਿਕਾਇਤਕਰਤਾ ਰਾਜਕੁਮਾਰ ਸਾਹਮਣੇ ਲਿਆਉਂਦਾ ਹੈ, ਜਿਸ ਨੇ ਦੱਸਿਆ ਕਿ ਉਹ ਲਾਟਰੀ ਦਾ ਕੰਮਕਾਜ ਕਰਦਾ ਹੈ ਅਤੇ ਵਿਧਾਇਕ ਨੂੰ ਉਹ 20 ਹਜ਼ਾਰ ਰੁਪਏ ਲਾਟਰੀਆਂ ਦਾ ਕੰਮਕਾਜ ਕਰਨ ਲਈ ਇਨ੍ਹਾਂ ਨੂੰ ਦਿੰਦਾ ਸੀ, ਜਿਸ ਕਰਕੇ ਅਦਾਲਤ ਵੱਲੋਂ ਤਿੰਨ ਦਿਨ ਦਾ ਹੋਰ ਪੁਲਸ ਰਿਮਾਂਡ ਦਿੱਤੇ ਜਾਣ ਦਾ ਹੁਕਮ ਸੁਣਾਇਆ ਹੈ ਤਾਂਕਿ ਕੁਝ ਹੋਰ ਮਾਮਲਿਆਂ ਦਾ ਖ਼ੁਲਾਸਾ ਹੋ ਸਕੇ। ਹਣ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 10 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

