Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsPM ਮੋਦੀ ਵਲੋਂ ਐਲਾਨੇ ਰਾਹਤ ਪੈਕਜ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ...

PM ਮੋਦੀ ਵਲੋਂ ਐਲਾਨੇ ਰਾਹਤ ਪੈਕਜ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ‘ਮਜ਼ਾਕ’

ਅੰਮ੍ਰਿਤਸਰ : ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਮਜ਼ਾਕ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਕੁੱਲ 1.5 ਫ਼ੀਸਦੀ ਜ਼ਮੀਨ ਦੇ ਬਾਵਜੂਦ ਅਨਾਜ ਦਾ 14 ਫ਼ੀਸਦੀ ਹਿੱਸਾ ਮੁਹੱਈਆ ਕਰਵਾਇਆ ਹੈ। ਇਸ ਹਿਸਾਬ ਨਾਲ ਪੰਜਾਬ ਦਾ ਹਿੱਸਾ 68 ਹਜ਼ਾਰ 320 ਕਰੋੜ ਰੁਪਏ ਬਣਦਾ ਹੈ ਪਰ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ 1600 ਕਰੋੜ ਰੁਪਏ ਬਹੁਤ ਨਿਗੁਣੀ ਰਕਮ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਆ ਕੇ ਜਿਹੋ-ਜਿਹਾ ‘ਮਜ਼ਾਕ’ ਕਰਦੇ ਹਨ, ਇਹ ਬੜੀ ਵੱਡੀ ਧੱਕੇਸ਼ਾਹੀ ਹੈ। ਇਹ ਮਜ਼ਾਕ ਤਾਂ ਦਿੱਲੀ ਬੈਠੇ ਵੀ ਕੀਤਾ ਜਾ ਸਕਦਾ ਸੀ, ਪੰਜਾਬ ਆ ਕੇ ਇਸ ਤਰ੍ਹਾਂ ਦਾ ਐਲਾਨ ਕਰਨਾ ਦੁੱਖਦਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਨੇ ਨਿਰਾਸ਼ ਕੀਤਾ ਹੈ, ਉੱਥੇ ਪੰਜਾਬ ਦੇ ਲੋਕਾਂ, ਸਮਾਜਿਕ ਜੱਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੇ ਖੁੱਲ੍ਹ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ ਹੈ।