Become a member

Get the best offers and updates relating to Liberty Case News.

― Advertisement ―

spot_img
spot_img
HomeBig NewsCM ਮਾਨ ਨੂੰ ਅੱਜ ਮਿਲ ਜਾਵੇਗੀ ਛੁੱਟੀ! ਸਿਹਤ ਨੂੰ ਲੈ ਕੇ ਹਸਪਤਾਲ...

CM ਮਾਨ ਨੂੰ ਅੱਜ ਮਿਲ ਜਾਵੇਗੀ ਛੁੱਟੀ! ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ

 

ਚੰਡੀਗੜ੍ਹ  ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਡਾਕਟਰਾਂ ਨੇ ਰਿਪੋਰਟਾਂ ਨੂੰ ਆਮ ਦੱਸਿਆ ਹੈ। ਹਸਪਤਾਲ ਪ੍ਰਬੰਧਨ ਅਨੁਸਾਰ ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਆਏ ਹਨ ਅਤੇ ਹਾਲਾਤ ਲਗਾਤਾਰ ਸੁਧਰ ਰਹੇ ਹਨ। ਜੇਕਰ ਸਭ ਕੁੱਝ ਠੀਕ ਰਿਹਾ ਤਾਂ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਹਸਪਤਾਲ ਪਹੁੰਚੇ।ਉਨ੍ਹਾਂ ਨਾਲ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਰਾਜਪਾਲ ਨੇ ਮੁੱਖ ਮੰਤਰੀ ਦਾ ਹਾਲ ਚਾਲ ਜਾਣਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਿਹਤ ਹੁਣ ਬਿਹਤਰ ਹੈ ਤੇ ਡਾਕਟਰਾਂ ਨੇ ਵੀ ਆਰਾਮ ਦੀ ਸਲਾਹ ਦਿੱਤੀ ਹੈ। ਰਾਜਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮੰਤਰੀ ਦੀ ਸਿਹਤ ਬਾਰੇ ਚਿੰਤਤ ਸਨ। ਉਨ੍ਹਾਂ ਨੇ ਕਈ ਵਾਰ ਉਨ੍ਹਾਂ ਦੇ ਹਾਲ ਚਾਲ ਬਾਰੇ ਪੁੱਛਿਆ ਤੇ ਇੱਥੋਂ ਤੱਕ ਕਿਹਾ ਕਿ ਜਿਵੇਂ ਹੀ ਉਹ ਹੈਲੀਕਾਪਟਰ ਤੋਂ ਉਤਰਣ, ਤੁਰੰਤ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਜਾਵੇ।