Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ 'ਚ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ 'ਚ ਨਵਾਂ ਮੋੜ! ਇਨ੍ਹਾਂ ਗੈਂਗਸਟਰਾਂ...

ਪੰਜਾਬ ‘ਚ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ ‘ਚ ਨਵਾਂ ਮੋੜ! ਇਨ੍ਹਾਂ ਗੈਂਗਸਟਰਾਂ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਨਵਾਂਸ਼ਹਿਰ/ਜਾਡਲਾ- ਨਵਾਂਸ਼ਹਿਰ ਦੇ ਕਸਬਾ ਜਾਡਲਾ ਵਿੱਚ ਬੁੱਧਵਾਰ ਦੇਰ ਰਾਤ ਸ਼ਰਾਬ ਦੇ ਠੇਕੇ ਦੇ ਬਾਹਰ ਗ੍ਰਨੇਡ ਨਾਲ ਹਮਲਾ ਹੋਇਆ ਸੀ। ਹਾਲਾਂਕਿ ਧਮਾਕੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਠੇਕੇ ‘ਤੇ ਮੌਜੂਦ ਕਰਿੰਦਿਆਂ ਸਮੇਤ ਲੋਕਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ।
ਇਨ੍ਹਾਂ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਜਾਡਲਾ ਦੇ ਰਾਹੋਂ ਰੋਡ ‘ਤੇ ਸਥਿਤ ਸ਼ਰਾਬ ਦੇ ਠੇਕੇ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਮੰਨੂ ਅਗਵਾਨ, ਜ਼ੀਸ਼ਾਨ ਅਖਤਰ, ਮਨਿੰਦਰ ਬਿੱਲਾ, ਕਰਨ ਸਿਆਨ ਅਤੇ ਗੋਪੀ ਨਵਾਂਸ਼ਹਿਰੀਆ ਨੇ ਲਈ ਅਤੇ ਹੋਰ ਭਿਆਨਕ ਕਾਰਵਾਈ ਦੀ ਚਿਤਾਵਨੀ ਦਿੱਤੀ, ਜਿਸ ਦੀ ਇਕ ਵ੍ਹਟਸਐਪ ਪੋਸਟ ਵੀ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ 7-8 ਅਗਸਤ ਦੀ ਰਾਤ ਨੂੰ ਨਵਾਂਸ਼ਹਿਰ ਦੇ ਬੱਸ ਸਟੈਂਡ ਨੇੜੇ ਅੰਬੇਡਕਰ ਚੌਕ ‘ਤੇ ਸਥਿਤ ਇਕ ਸ਼ਰਾਬ ਦੇ ਠੇਕੇ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ, ਜਿਸ ਵਿਚ ਲਗਭਗ 20 ਲੱਖ ਰੁਪਏ ਦੀ ਸ਼ਰਾਬ ਸੜ ਕੇ ਸੁਆਹ ਹੋ ਗਈ ਸੀ। ਉਪਰੋਕਤ ਗੈਂਗਸਟਰਾਂ ਨੇ ਉਕਤ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਅਤੇ ਪਾਕਿਸਤਾਨ ਦੀ ਆਈ. ਐੱਸ. ਆਈ. ਏਜੰਸੀ ਦੇ ਇਸ਼ਾਰੇ ‘ਤੇ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਿੰਦਰ ਰਿੰਦਾ ਅਤੇ ਵਿਦੇਸ਼ ਵਿੱਚ ਬੈਠੇ ਜ਼ੀਸ਼ਾਨ ਅਖਤਰ, ਮੰਨੂ ਅਗਵਾਨ ਅਤੇ ਗੋਪੀ ਨਵਾਂਸ਼ਹਿਰੀਆ ਨੂੰ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੱਸਿਆ ਗਿਆ ਸੀ।