Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਕਦਮ, ਸਮੱਸਿਆ...

ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਕਦਮ, ਸਮੱਸਿਆ ਦੇ ਹੱਲ ਲਈ 500 ਕਰੋੜ ਦੀ ਯੋਜਨਾ ਦਾ ਕੀਤਾ ਐਲਾਨ

 

ਪੰਜਾਬ ’ਚ ਇੱਕ ਪਾਸੇ ਅੱਤ ਦੀ ਗਰਮੀ ਪੈ ਰਹੀ ਹੈ ਤਾਂ ਦੂਜੇ ਪਾਸੇ ਖੇਤਾਂ ’ਚ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਵਿਚਾਲੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਭਗਵੰਤ ਮਾਨ ਦੀ ਅਗਵਾਈ ਹੇਠ ਪਰਾਲੀ ਨੂੰ ਸਾੜਨ ਦੀ ਘਟਨਾਵਾਂ ’ਤੇ ਠੱਲ ਪਾਉਣ ਲਈ ਇੱਕ ਕਾਰਜ ਯੋਜਨਾ ਬਣਾਈ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਮੰਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ, ਸਹਿਕਾਰੀ ਸੁਸਾਇਟੀਆਂ, FPO’s ਅਤੇ ਪੰਚਾਇਤਾਂ ਵੱਲੋਂ 21,511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63,697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ CRM ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਲੈ ਸਕਦੇ ਹਨ, ਜਦੋਂਕਿ ਇਸ ਯੋਜਨਾ ਦੇ ਨਿਯਮਾਂ ਮੁਤਾਬਕ ਸਹਿਕਾਰੀ ਸੁਸਾਇਟੀਆਂ, FPO’s ਅਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਲੈ ਸਕਦੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ (ਇਨ-ਸੀਟੂ) ਲਈ ਸੁਪਰ ਐੱਸਐੱਮਐੱਸ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼੍ਰੈਡਰ, ਮਲਚਰ, ਹਾਈਡ੍ਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ (ਐਕਸ-ਸੀਟੂ) ਨਿਪਟਾਰੇ ਲਈ ਬੇਲਰ ਅਤੇ ਰੇਕ ਮਸ਼ੀਨਰੀਆਂ ਸਬਸਿਡੀ ‘ਤੇ ਉਪਲੱਬਧ ਕਰਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਸਾਲ 2018-19 ਤੋਂ 2023 ਤੱਕ ਕੁੱਲ 1,30,000 ਸੀ.ਆਰ.ਐਮ. ਮਸ਼ੀਨਾਂ ਪ੍ਰਦਾਨ ਕਰਨ ਬਾਰੇ ਵੀ ਜਾਣਕਾਰੀ ਦਿੱਤੀ।