Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਵਿਆਹ ਕਰਾਉਣ ਆਈ ਅਮਰੀਕਨ ਔਰਤ ਦੇ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ

ਪੰਜਾਬ ਵਿਆਹ ਕਰਾਉਣ ਆਈ ਅਮਰੀਕਨ ਔਰਤ ਦੇ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ

ਲੁਧਿਆਣਾ : ਅਮਰੀਕਨ ਸਿਟੀਜਨ 72 ਸਾਲਾ ਔਰਤ ਰੁਪਿੰਦਰ ਕੌਰ ਪੰਧੇਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾਰਾਏਪੁਰ ਦੇ ਇਕ ਘਰ ‘ਚ ਕਤਲ ਕਰ ਦਿੱਤਾ ਗਿਆ। ਕਤਲ ਦੀ ਮੁੱਢਲੀ ਜਾਂਚ ਦੌਰਾਨ ਕਈ ਸਨਸਨੀਖੇਜ਼ ਅਤੇ ਹੈਰਾਨੀਜਨਕ ਖੁਲਾਸੇ ਹੋਏ ਹਨ। ਮੁੱਖ ਮੁਲਜ਼ਮ ਸੁਖਜੀਤ ਸਿੰਘ ਸੋਨੂੰ ਨੇ ਮੰਨਿਆ ਹੈ ਕਿ ਰੁਪਿੰਦਰ ਕੌਰ ਦਾ ਕਤਲ ਉਸ ਨੇ 12 ਤੇ 13 ਜੁਲਾਈ ਦੀ ਦਰਮਿਆਨੀ ਰਾਤ ਨੂੰ ਕੀਤਾ ਸੀ ਅਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਵਾਰ ਵਾਰ ਡੀਜ਼ਲ ਪਾ ਕੇ ਅੱਗ ਲਾਉਂਦਾ ਰਿਹਾ।

ਜਦੋਂ ਲਾਸ਼ ਪੂਰੀ ਤਰ੍ਹਾਂ ਨਾਲ ਨਾ ਸੜੀ ਤਾਂ ਫੇਰ ਪਾਣੀ ਪਾ-ਪਾ ਕੇ ਅੱਧ ਸੜੇ ਹਿੱਸਿਆਂ ਨੂੰ ਪਹਿਲਾਂ ਠੰਡਾ ਕੀਤਾ ਤਾਂ ਕਿ ਸਵੇਰ ਹੋਣ ਤੋਂ ਪਹਿਲਾਂ ਲਹਿਰਾ ਪਿੰਡ ਕੋਲ ਡਰੇਨ ਵਿਚ ਸੁੱਟ ਆਵੇ। ਇਸ ਕੰਮ ਲਈ ਉਸ ਨੇ ਥੈਲਿਆਂ ਦੀ ਵਰਤੋਂ ਕੀਤੀ ਅਤੇ 13 ਜੁਲਾਈ ਨੂੰ ਤੜਕਸਾਰ ਲਾਸ਼ ਦੇ ਹਿੱਸੇ ਡਰੇਨ ਵਿਚ ਸੁੱਟ ਦਿੱਤੇ। ਇਨ੍ਹਾਂ ਵਿਚੋਂ ਕੁਝ ਹਿੱਸੇ ਹੱਡੀਆਂ ਆਦਿ ਏਸੀਪੀ ਹਰਜਿੰਦਰ ਸਿੰਘ ਗਿੱਲ ਦੀ ਹਾਜ਼ਰੀ ਵਿਚ ਮਗਰੋਂ ਡੇਹਲੋਂ ਪੁਲਸ ਨੇ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ ਜਿਹੜੀ ਸੁਪਾਰੀ ਦੀ ਰਕਮ ਚਰਨਜੀਤ ਸਿੰਘ ਗਰੇਵਾਲ ਨੇ ਦੇਣ ਦਾ ਵਾਅਦਾ ਕੀਤਾ ਸੀ ਉਸ ਦਾ ਇਕ ਵੱਡਾ ਹਿੱਸਾ ਕਰੀਬ 35 ਲੱਖ ਰੁਪਏ ਰੁਪਿੰਦਰ ਕੌਰ ਪੰਧੇਰ ਦੇ ਖਾਤੇ ਵਿਚੋਂ ਮੁਲਜ਼ਮ ਅਤੇ ਉਸਦੇ ਭਰਾ ਦੇ ਖਾਤੇ ਵਿਚ ਟਰਾਂਸਫਰ ਕੀਤੇ ਗਏ ਸਨ। ਐੱਨਆਰਆਈ ਰੁਪਿੰਦਰ ਕੌਰ ਨੇ ਆਪਣੀ ਲੁਧਿਆਣਾ ਸਥਿਤ ਜਾਇਦਾਦ ਦੇ ਕੇਸਾਂ ਦੇ ਸਬੰਧ ਵਿਚ ਪਾਵਰ ਆਫ਼ ਅਟਾਰਨੀ ਵੀ ਸੁਖਜੀਤ ਸਿੰਘ ਨੂੰ ਦਿੱਤੀ ਹੋਈ ਸੀ।