Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸੁਖਪਾਲ ਖਹਿਰਾ ਦੇ ਹੱਕ 'ਚ ਗਨੀਵ ਮਜੀਠੀਆ ਦਾ ਵੱਡਾ ਬਿਆਨ, ਕਿਹਾ ਨਹੀਂ...

ਸੁਖਪਾਲ ਖਹਿਰਾ ਦੇ ਹੱਕ ‘ਚ ਗਨੀਵ ਮਜੀਠੀਆ ਦਾ ਵੱਡਾ ਬਿਆਨ, ਕਿਹਾ ਨਹੀਂ ਦਬਾਈ ਜਾ ਸਕਦੀ ਵਿਰੋਧੀ ਧਿਰ

 

ਚੰਡੀਗੜ੍ਹ \ਅੰਮ੍ਰਿਤਸਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਿਕਰਮ ਮਜੀਠੀਆ ਖ਼ਿਲਾਫ਼ ਝੂਠੇ ਪਰਚੇ ਕੀਤੇ ਗਏ, ਹੁਣ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਗਨੀਵ ਕੌਰ ਨੇ ਕਿਹਾ ਕਿ ਸੁਖਪਾਲ ਖਹਿਰਾ ਖ਼ਿਲਾਫ਼ ਕਾਰਵਾਈ ਸਿਰਫ਼ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਖਿਲਾਫ਼ ਬੋਲ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਦੇ ਨੇਤਾ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੱਕਾਂ ਲਈ ਆਵਾਜ਼ ਚੁੱਕਣ ਵਾਲੇ ਨੇਤਾਵਾਂ ਖ਼ਿਲਾਫ਼ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਨਾ ਸਿਰਫ਼ ਖੁਆਰ ਕੀਤਾ ਜਾ ਰਿਹਾ ਹੈ, ਸਗੋਂ ਉਨ੍ਹਾਂ ਦੇ ਪਰਿਵਾਰਾਂ ਅਤੇ ਬੱਚਿਆਂ ਤੱਕ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਗਨੀਵ ਕੌਰ ਅਨੁਸਾਰ ਪੰਜਾਬ ਪੁਲਸ ਦਾ ਸਿਆਸੀਕਰਨ ਇਸ ਹੱਦ ਤੱਕ ਹੋ ਗਿਆ ਹੈ ਕਿ ਕੁਝ ਅਫ਼ਸਰ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਸਿੱਧੇ ਸਿਆਸੀ ਦਬਾਅ ਹੇਠ ਕਾਰਵਾਈ ਕਰ ਰਹੇ ਹਨ। ਗਨੀਵ ਕੌਰ ਨੇ ਕਿਹਾ ਕਿ ਪੰਜਾਬੀ ਨਾ ਕਦੇ ਝੁਕੇ ਸਨ ਨਾ ਝੁਕਣਗੇ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲੜਾਈ ਜਾਰੀ ਰਹੇਗੀ। ਹਿੰਮਤ, ਦਲੇਰੀ ਅਤੇ ਕੁਰਬਾਨੀ ਵਾਲੇ ਪੰਜਾਬੀ ਆਪਣੇ ਹੱਕਾਂ ਲਈ ਗੁਰੂ ਸਾਹਿਬ ਦੀ ਕਿਰਪਾ ਨਾਲ ਅੱਗੇ ਵੀ ਲੜਦੇ ਰਹਿਣਗੇ।