Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪਟਿਆਲਾ ਤੋਂ ਬਾਅਦ ਅੱਜ ਅਬੋਹਰ ’ਚ ਚੱਲੀਆਂ ਗੋਲੀਆਂ, ਪਿਉ-ਪੁੱਤ ਸਣੇ ਤਿੰਨ ਲੋਕ...

ਪਟਿਆਲਾ ਤੋਂ ਬਾਅਦ ਅੱਜ ਅਬੋਹਰ ’ਚ ਚੱਲੀਆਂ ਗੋਲੀਆਂ, ਪਿਉ-ਪੁੱਤ ਸਣੇ ਤਿੰਨ ਲੋਕ ਹੋਏ ਜ਼ਖ਼ਮੀ

 

ਬੀਤੇ ਦਿਨੀਂ ਪਟਿਆਲਾ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ’ਚ ਪਿਉ-ਪੁੱਤ ਸਣੇ ਤਿੰਨ ਲੋਕ ਜ਼ਖ਼ਮੀ ਹੋ ਗਏ ਸੀ। ਇਸੇ ਤਰ੍ਹਾਂ ਦੀ ਮੰਦਭਾਗੀ ਖ਼ਬਰ ਅੱਜ ਅਬੋਹਰ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਬਹਾਦਰਖੇੜਾ ਵਿੱਚ ਅੱਜ ਜ਼ਮੀਨੀ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ ਅਤੇ ਇੱਕ ਦੂਜੇ ਦੀ ਜਾਨ ਦੀ ਪਿਆਸੇ ਬਣਾ ਦਿੱਤਾ। ਇਸ ਦੌਰਾਨ ਇੱਕ ਧਿਰ ਨੇ ਦੂਜੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਪਿਉ-ਪੁੱਤ ਸਣੇ ਤਿੰਨ ਲੋਕ ਜ਼ਖ਼ਮੀ ਹੋ ਗਏ। ਫਿਲਹਾਲ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

ਹਸਪਤਾਲ ’ਚ ਜ਼ੇਰੇ ਇਲਾਜ਼ ਸਤਿੰਦਰ, ਉਸਦਾ ਚਾਚਾ ਬਲਦੇਵ ਸਿੰਘ ਅਤੇ ਉਸਦੇ ਲੜਕੇ ਗੁਰਜੰਟ ਨੇ ਦੱਸਿਆ ਕਿ ਉਹ ਗਿੱਦੜਬਾਹਾ ’ਚ ਰਹਿੰਦੇ ਹਨ ਤੇ ਉਨ੍ਹਾਂ ਦੀ ਜ਼ਮੀਨ ਬਹਾਦਰਖੇੜਾ ’ਚ ਹੈ। ਉਸ ਦਾ ਆਪਣੇ ਚਚੇਰੇ ਭਰਾਵਾਂ ਨਾਲ ਪੁਰਾਣਾ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ਼ ਕਰਵਾਈ ਗਈ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਖੇਤਾਂ ਨੂੰ ਪਾਣੀ ਦੇਣ ਆਏ ਤਾਂ ਉਸ ਦੇ ਚਚੇਰੇ ਭਰਾਵਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ।

ਇਸ ਦੇ ਨਾਲ ਹੀ ਹਸਪਤਾਲ ਦੇ ਡਾਕਟਰ ਸੰਦੀਪ ਨੇ ਦੱਸਿਆ ਕਿ ਗੋਲੀਬਾਰੀ ਨਾਲ ਜ਼ਖ਼ਮੀ ਹੋਏ ਤਿੰਨ ਵਿਅਕਤੀਆਂ ਦਾ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਜਿੰਨ੍ਹਾਂ ਵੱਲੋਂ ਮਾਮਲਾ ਦਰਜ਼ ਕਰਕੇ ਅਗਲੀ ਜਾਂਚ ਆਰੰਭ ਦਿੱਤੀ ਗਈ ਹੈ।

Latest Articel

ਹਿੰਦੂ ਚਿਹਰੇ ਨੂੰ ਮਿਲ ਸਕਦੀ ਹੈ ਪਟਿਆਲਾ ਨਗਰ ਨਿਗਮ ਦੀ ਅਗਵਾਈ

0
ਆਮ ਆਦਮੀ ਪਾਰਟੀ ਨੇ ਇਕ ਨਵਾਂ ਇਤਿਹਾਸ ਰਚਦੇ ਹੋਏ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ ’ਤੇ ਵੱਡੇ ਬਹੁਮਤ...

ਚੋਣ ਨਿਯਮਾਂ ’ਚ ਤਬਦੀਲੀਆਂ: ਲੋਕਤੰਤਰ ਦੇ ਮੂਲ ਸੰਸਕਾਰਾਂ ’ਤੇ ਸਵਾਲ

0
  ਪਿਛਲੇ ਦਿਨਾਂ ਵਿੱਚ ਭਾਰਤੀ ਸਰਕਾਰ ਵੱਲੋਂ ਚੋਣ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਨੂੰ ਲੈ ਕੇ ਗੰਭੀਰ ਚਰਚਾ ਛਿੜ ਗਈ ਹੈ। ਕਾਂਗਰਸ ਪਾਰਟੀ ਅਤੇ ਵਿਰੋਧੀ ਧਿਰ ਦੇ...

ਰੱਸੀਆਂ ਤੋੜ ਕੇ ਹੋਈ ਫ਼ਰਾਰ ਤਾਂ ਆ ਗਈ ਟ੍ਰੇਨ ਹੇਠਾਂ ਆ ਗਈ ਔਰਤ

0
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਇਕ ਬੇਹੱਦ ਖ਼ੌਫ਼ਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਲਾਲੋਵਾਲੀ ਵਿਖੇ ਇਕ ਔਰਤ ਦੀ ਟ੍ਰੇਨ ਹੇਠਾਂ ਆਉਣ...

ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ:...

0
ਚੰਡੀਗੜ੍ਹ, 24 ਦਸੰਬਰ: ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ...

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ...

0
ਚੰਡੀਗੜ੍ਹ, 24 ਦਸੰਬਰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ...