Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ 'ਚ ਪੁਲਸ...

ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ ‘ਚ ਪੁਲਸ ਦੀ ਵੱਡੀ ਕਾਰਵਾਈ

 

ਜਲੰਧਰ- ਜਲੰਧਰ ਵਿਚ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਹੋਈ ਦੁਖ਼ਦਾਈ ਮੌਤ ਨੇ ਸਿਆਸੀ ਜਗਤ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਹੁਣ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਨੀਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਰਿੱਚੀ ਦੀ ਮੌਤ ਦੇ ਸਬੰਧ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਜੀ. ਟੀ. ਬੀ. ਨਗਰ ਦੇ ਵਸਨੀਕ ਸ਼ਾਨ ਐਂਟਰਪ੍ਰਾਈਜ਼ਿਜ਼ ਦੇ ਮਾਲਕ ਗੁਰਸ਼ਰਨ ਸਿੰਘ ਪ੍ਰਿੰਸ ਦੇ ਦੋ ਰਿਸ਼ਤੇਦਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਤਰਨਜੀਤ ਸਿੰਘ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਦੋਵੇਂ ਮੁਲਜ਼ਮ ਕ੍ਰੇਟਾ ਗੱਡੀ ਦੇ ਮਾਲਕ ਪ੍ਰਿੰਸ ਦੀ ਮਦਦ ਕਰ ਰਹੇ ਸਨ ਅਤੇ ਰਿੱਚੀ ਕੇਪੀ ਦੀ ਮੌਤ ਦੇ ਆਲੇ-ਦੁਆਲੇ ਦੀ ਸਾਜ਼ਿਸ਼ ਵਿੱਚ ਫਸੇ ਹੋਏ ਹਨ। ਰਿਪੋਰਟਾਂ ਅਨੁਸਾਰ ਇਹ ਦੋਵੇਂ ਮੁਲਜ਼ਮ ਪ੍ਰਿੰਸ ਦੇ ਸਾਲੇ ਹਨ। ਇਥੇ ਦੱਸਣਯੋਗ ਹੈ ਕਿ ਗੁਰਸ਼ਰਨ ਸਿੰਘ ਪ੍ਰਿੰਸ ਫਰਾਰ ਅਜੇ ਫਰਾਰ ਚੱਲ ਰਿਹਾ ਹੈ ਅਤੇ ਉਸ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਉਸ ਦੀ ਭਾਲ ਤੇਜ਼ ਕਰ ਦਿੱਤੀ ਹੈ ਅਤੇ ਜਨਤਾ ਨੂੰ ਜਾਣਕਾਰੀ ਲਈ ਅਪੀਲ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ 13 ਸਤੰਬਰ ਦੀ ਰਾਤ ਨੂੰ ਮਾਡਲ ਟਾਊਨ ਵਿਚ ਮਾਤਾ ਰਾਣੀ ਚੌਂਕ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਰਿੱਚੀ ਕੇਪੀ ਦੀ ਮੌਤ ਹੋ ਗਈ ਸੀ। ਰਿੱਚੀ ਕੇਪੀ ਆਪਣੀ ਫਾਰਚੂਨਰ ਕਾਰ ਵਿੱਚ ਘਰ ਜਾ ਰਿਹਾ ਸੀ ਅਤੇ ਇਸੇ ਦੌਰਾਨ ਪ੍ਰਿੰਸ ਦੀ ਕ੍ਰੇਟਾ ਕਾਰ ਉਸ ਦੀ ਕਾਰ ਨਾਲ ਟਕਰਾ ਗਈ। ਰਿੱਚੀ ਕੇਪੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।