Become a member

Get the best offers and updates relating to Liberty Case News.

― Advertisement ―

spot_img
spot_img
HomeBreaking News2027 ਦੀਆਂ ਚੋਣਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਕੀਤਾ ਵੱਡਾ ਐਲਾਨ

2027 ਦੀਆਂ ਚੋਣਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਹਰ ਹਾਲਤ ਵਿਚ ਚੋਣ ਲੜਨਗੇ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਿੱਧੂ ਨੇ ਕਿਹਾ ਕਿ ਮੈਂ ਚੋਣ ਜ਼ਰੂਰ ਲੜਾਂਗੀ, ਇਹ ਮੇਰਾ ਫੈਸਲਾ ਹੈ।

ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਨੇ ਜਵਾਬ ਦਿੰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਚੋਣ ਲੜਨਗੇ ਜਾਂ ਨਹੀਂ, ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਵਿਚ ਉਨ੍ਹਾਂ ਦਾ ਪੂਰਾ ਸਹਿਯੋਗ ਕਰਨਗੇ। ਇਸ ਐਲਾਨ ਨਾਲ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਚਰਚਾ ਛਿੜ ਗਈ ਹੈ ਕਿਉਂਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਸਿੱਧੂ ਪਰਿਵਾਰ ਦੇ ਫੈਸਲੇ ਕਈ ਹਾਲਾਤ ਨੂੰ ਪ੍ਰਭਾਵਿਤ ਕਰ ਸਕਦੇ ਹਨ।