Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਖੰਨਾ 'ਚ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ: ਤਿੰਨ...

ਖੰਨਾ ‘ਚ ਰੇਲਗੱਡੀ ਦੀ ਲਪੇਟ ‘ਚ ਆਉਣ ਕਾਰਨ ਨੌਜਵਾਨ ਦੀ ਮੌਤ: ਤਿੰਨ ਭੈਣਾਂ ਦਾ ਇਕਲੌਤਾ ਭਰਾ

ਪੰਜਾਬ ਦੇ ਖੰਨਾ ‘ਚ ਸ਼ੁੱਕਰਵਾਰ ਰਾਤ ਰੇਲਵੇ ਟਰੈਕ ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਇਥੇ ਰਾਤ ਕਰੀਬ 11.45 ਵਜੇ ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਦੋਵੇਂ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਜਾ ਰਹੇ ਸਨ।ਇਹ ਹਾਦਸਾ ਲਲਹੇੜੀ ਰੋਡ ਰੇਲਵੇ ਫਲਾਈਓਵਰ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ 24 ਸਾਲਾ ਕਰਨ ਵਾਸੀ ਨੰਦੀ ਕਲੋਨੀ ਖੰਨਾ ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖ਼ਮੀ ਮਾਂ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਸਿਵਲ ਹਸਪਤਾਲ ਦੀ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਜੱਸਲ ਨੇ ਗੰਭੀਰ ਜ਼ਖ਼ਮੀ ਔਰਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉੱਚ ਕੇਂਦਰ ’ਚ ਰੈਫ਼ਰ ਕਰ ਦਿੱਤਾ।ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਬੀਤੀ ਰਾਤ ਉਹ ਆਪਣੇ ਬੇਟੇ ਨਾਲ ਆਪਣੇ ਖੂਨ ਦਾ ਨਮੂਨਾ ਲੈਣ ਲਈ ਇਕ ਨਿੱਜੀ ਹਸਪਤਾਲ ਆਈ ਸੀ।

ਜਦੋਂ ਹਸਪਤਾਲ ਦੇ ਸਟਾਫ਼ ਨੇ ਸੈਂਪਲ ਦੀ ਰਿਪੋਰਟ ਕੁਝ ਸਮੇਂ ਵਿੱਚ ਦੇਣ ਲਈ ਕਿਹਾ ਤਾਂ ਮਾਂ-ਪੁੱਤ ਨੇੜਲੀ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਲਈ ਨਿਕਲ ਗਏ। ਮਾਂ-ਪੁੱਤ ਜਿਵੇਂ ਹੀ ਰੇਲਵੇ ਲਾਈਨ ਪਾਰ ਕਰਨ ਲੱਗੇ ਤਾਂ ਦੋਵੇਂ ਦਿੱਲੀ ਤੋਂ ਆ ਰਹੀ ਟਰੇਨ ਦੀ ਲਪੇਟ ‘ਚ ਆ ਗਏ।ਰੇਲਗੱਡੀ ਦੀ ਲਪੇਟ ‘ਚ ਆਉਣ ਕਾਰਨ ਦੋਵੇਂ ਮਾਂ-ਪੁੱਤ ਦੂਰ ਤੱਕ ਡਿੱਗ ਗਏ। ਹਾਦਸੇ ‘ਚ ਬੇਟੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।