Become a member

Get the best offers and updates relating to Liberty Case News.

― Advertisement ―

spot_img
spot_img
HomeBig Newsਆਮ ਆਦਮੀ ਪਾਰਟੀ ਦੀ ਰੈਲੀ 'ਚ ਜਾ ਰਹੀ ਬੱਸ 'ਤੇ ਹਮਲਾ, ਚੱਲੀਆਂ...

ਆਮ ਆਦਮੀ ਪਾਰਟੀ ਦੀ ਰੈਲੀ ‘ਚ ਜਾ ਰਹੀ ਬੱਸ ‘ਤੇ ਹਮਲਾ, ਚੱਲੀਆਂ ਗ਼ੋਲੀਆਂ

ਝਬਾਲ : ਝਬਾਲ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ ਜਿਸ ਵਿਚ ਸ਼ਾਮਲ ਹੋਣ ਲਈ ਪਿੰਡ ਮੂਸੇ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਸਰਕਾਰੀ ਪੰਜਾਬ ਰੋਡਵੇਜ਼ ਦੀ ਬੱਸ ਵਿਚ ਸਵਾਰ ਹੋ ਕੇ ਪਿੰਡ ਤੋਂ ਚੱਲਣ ਲੱਗੇ ਤਾ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਬੱਸ ‘ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਬੱਸ ਦੇ ਸ਼ੀਸ਼ੇ ਭੰਨ ਦਿੱਤੇ । ਇਸ ਦੌਰਾਨ ਹਮਲਾਵਰਾਂ ਨੇ ਗੋਲੀਆਂ ਵੀ ਚਲਾਈਆਂ। ਇਸ ਵਾਰਦਾਤ ਵਿਚ ਆਮ ਆਦਮੀ ਪਾਰਟੀ ਦੇ ਚਾਰ ਵਿਅਕਤੀ ਜ਼ਖਮੀ ਹੋ ਗਏ।

ਜ਼ਖਮੀ ਹੋਣ ਵਾਲਿਆਂ ਵਿਚ ਸੁਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਅਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਫੁੰਮਣ ਸਿੰਘ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਰਪੰਚ ਕਰਨੈਲ ਸਿੰਘ ਜੋ ਖੁਦ ਵੀ ਇੱਟਾਂ ਰੋੜਿਆਂ ਨਾਲ ਜ਼ਖ਼ਮੀ ਹੋਇਆ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਝਬਾਲ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਨਾਲ ਸੰਬੰਧਤ ਨੌਜਵਾਨਾਂ ਨੇ ਇਹ ਹਮਲਾ ਕੀਤਾ ਹੈ।