ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਵੱਡੀ ਸਫਲਤਾ ‘ਚ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਤੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਤੋਂ ਆਈਐਸਆਈ (ਇੰਟਰ-ਸਰਵਿਸਿਜ਼ ਇੰਟੈਲੀਜੈਂਸ) ਏਜੰਟਾਂ ਦੇ ਸੰਪਰਕ ਵਿੱਚ ਸੀ ਅਤੇ ਉਸਨੂੰ ਸਰਹੱਦ ਪਾਰ ਤੋਂ ਇਹ ਖੇਪ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਅੰਮ੍ਰਿਤਸਰ ਦੇ ਘਰਿੰਡਾ ਪੁਲਸ ਸਟੇਸ਼ਨ ਵਿਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

