Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬੀ ਗਾਇਕ ਰਾਜਵੀਰ ਜਵੰਦਾ ਬਾਰੇ ਆਈ ਨਵੀਂ ਅਪਡੇਟ, ਡਾਕਟਰਾਂ ਨੇ ਬੰਦ ਕੀਤਾ...

ਪੰਜਾਬੀ ਗਾਇਕ ਰਾਜਵੀਰ ਜਵੰਦਾ ਬਾਰੇ ਆਈ ਨਵੀਂ ਅਪਡੇਟ, ਡਾਕਟਰਾਂ ਨੇ ਬੰਦ ਕੀਤਾ…

ਐਂਟਰਟੇਨਮੈਂਟ – ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ 10 ਦਿਨ ਬੀਤਣ ਤੋਂ ਬਾਅਦ ਵੀ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਉਹ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਇਸ ਦੌਰਾਨ ਪੰਜਾਬ ਭਰ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸਾਂ ਕਰ ਰਹੇ ਹਨ। ਦੱਸਣਯੋਗ ਹੈ ਕਿ ਐਤਵਾਰ ਨੂੰ ਮੋਹਾਲੀ ਦੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਵਿਖੇ ਉਨ੍ਹਾਂ ਲਈ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਪਾਠ ਦੀ ਸ਼ੁਰੂਆਤ ਰਾਜਵੀਰ ਦੀ ਮਾਂ ਅਤੇ ਉਨ੍ਹਾਂ ਦੇ ਸਾਥੀ ਕਲਾਕਾਰਾਂ ਨੇ ਕੀਤੀ। ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਇਸ ਵਿੱਚ ਹਿੱਸਾ ਲਿਆ।

ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੇ ਮੋਟਰਸਾਈਕਲ ਸਾਈਕਲ ‘ਤੇ ਹਿਮਾਚਲ ਜਾ ਰਹੇ ਸਨ ਜਿਸ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਪੰਚਕੂਲਾ ਲਿਜਾਇਆ ਗਿਆ ਅਤੇ ਫਿਰ ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਉਨ੍ਹਾਂ ਦੇ ਦਿਮਾਗ ਤੱਕ ਆਕਸੀਜਨ ਦੀ ਘਾਟ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਵੰਦਾ ਦੇ ਦਾਖਲੇ ਤੋਂ ਬਾਅਦ ਹਸਪਤਾਲ ਨੇ 27 ਸਤੰਬਰ ਤੋਂ 3 ਅਕਤੂਬਰ ਤੱਕ ਰੋਜ਼ਾਨਾ ਮੈਡੀਕਲ ਬੁਲੇਟਿਨ ਜਾਰੀ ਕੀਤੇ। ਹਾਲਾਂਕਿ ਅੰਤਿਮ ਬੁਲੇਟਿਨ 3 ਅਕਤੂਬਰ ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਹਸਪਤਾਲ ਦੇ ਬੁਲਾਰੇ ਨੇ ਕਿਹਾ ਕਿ ਰਾਜਵੀਰ ਦੀ ਹਾਲਤ ਪਹਿਲਾਂ ਵਰਗੀ ਹੀ ਰਹੀ ਅਤੇ ਉਨ੍ਹਾਂ ਕੋਲ ਰਿਪੋਰਟ ਕਰਨ ਲਈ ਕੁਝ ਨਹੀਂ ਹੈ। ਇਸ ਲਈ ਡਾਕਟਰਾਂ ਵਲੋਂ ਰੋਜ਼ਾਨਾ ਮੈਡੀਕਲ ਬੁਲੇਟਿਨ ਬੰਦ ਕੀਤਾ ਜਾ ਰਿਹਾ ਹੈ।