Become a member

Get the best offers and updates relating to Liberty Case News.

― Advertisement ―

spot_img
spot_img
HomeBig NewsPM ਮੋਦੀ ਅਤੇ CM ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ! ਪੁਲਸ ਨੇ...

PM ਮੋਦੀ ਅਤੇ CM ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ! ਪੁਲਸ ਨੇ ਕੀਤੀ ਵੱਡੀ ਕਾਰਵਾਈ

 

ਸੀਤਾਪੁਰ : ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਤੋਂ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ 14 ਸਾਲਾ ਲੜਕੇ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਪੋਸਟ ਕੀਤੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਗਾਲ੍ਹਾਂ ਕੱਢੀਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਿੱਚ, ਲੜਕਾ ਬਰੇਲੀ ਵਿੱਚ ਹਾਲ ਹੀ ਵਿੱਚ ਹੋਏ ਦੰਗਿਆਂ ਅਤੇ ਉਸ ਤੋਂ ਬਾਅਦ ਹੋਈ ਪੁਲਸ ਕਾਰਵਾਈ ‘ਤੇ ਆਪਣਾ ਗੁੱਸਾ ਜ਼ਾਹਰ ਕਰਦਾ ਹੈ। ਇੰਸਟਾਗ੍ਰਾਮ ‘ਤੇ ਪੋਸਟ ਹੋਣ ਤੋਂ ਬਾਅਦ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਿਆ।

ਇਸ ਵਾਇਰਲ ਵੀਡੀਓ ‘ਤੇ ਜਦੋਂ ਲੋਕਾਂ ਨੇ ਇਤਰਾਜ਼ ਕੀਤਾ ਤਾਂ ਪੁਲਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਦੋਸ਼ੀ ਨਾਬਾਲਗ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਘਟਨਾ ਕੋਤਵਾਲੀ ਦੇਹਾਤ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸ਼ਾਹ ਮਹੋਲੀ ਪਿੰਡ ਵਿੱਚ ਵਾਪਰੀ। ਦੋਸ਼ੀ ਦੀ ਪਛਾਣ ਜੁਨੈਦ (14 ਸਾਲ) ਵਜੋਂ ਹੋਈ ਹੈ, ਪਿੰਡ ਦਾ ਵਸਨੀਕ ਹੈ। ਪੁਲਸ ਦਾ ਕਹਿਣਾ ਹੈ ਕਿ ਉਹ ਅਜੇ ਵੀ ਨਾਬਾਲਗ ਹੈ ਪਰ ਉਸ ਦੀਆਂ ਹਰਕਤਾਂ ਗੰਭੀਰ ਅਤੇ ਭੜਕਾਊ ਹਨ। ਇਸ ਮਾਮਲੇ ਬਾਰੇ ਏਐਸਪੀ ਉੱਤਰੀ ਆਲੋਕ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।