ਸਾਹਨੇਵਾਲ (ਸ਼ਿਵਮ) : ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬੁੱਢੇਵਾਲ ਸ਼ੂਗਰ ਮਿੱਲ ਦੇ ਚੇਅਰਮੈਨ ਜੋਰਾਵਰ ਸਿੰਘ ਮੁੰਡੀਆਂ ਵੱਲੋਂ ਸੜਕਾਂ ਦੀ ਸਪੈਸ਼ਲ ਰਿਪੇਅਰ ਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਅੱਜ ਹਲਕਾ ਸਾਹਨੇਵਾਲ ਦੇ ਕਰੀਬ ਅੱਧਾ ਦਰਜਨ ਪਿੰਡਾਂ ਦੀਆਂ ਸੜਕਾਂ ਦੀ ਸਪੈਸ਼ਲ ਰਿਪੇਅਰ ਕਰਨ ਦੇ ਕੰਮ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿਚ ਸਾਹਨੇਵਾਲ ਦੇ ਪਿੰਡ ਕਾਸਾਬਾਦ ਤੋਂ ਜਮਾਲਪੁਰ ਲੇਲੀ, ਸਜਾਦਵਾਲਾ ਤੋਂ ਚੂੜਵਾਲ ਅਤੇ ਮਾਂਗਟ ਦੀਆਂ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ

