Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਬਟਾਲਾ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 7 ਨੌਜਵਾਨ ਗ੍ਰਿਫ਼ਤਾਰ

ਬਟਾਲਾ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 7 ਨੌਜਵਾਨ ਗ੍ਰਿਫ਼ਤਾਰ

 

ਗੁਰਦਾਸਪੁਰ – ਬੀਤੇ ਦਿਨੀਂ 23 ਸਤੰਬਰ ਦੀ ਦੇਰ ਰਾਤ ਬਟਾਲਾ ‘ਚ ਸਥਿਤ ਧਾਰਮਿਕ ਸਥਲ ਸ੍ਰੀ ਅਚਲੇਸ਼ਵਰ ਧਾਮ ਮੰਦਰ ਦੀਆਂ ਕੰਧਾਂ ਅਤੇ ਰੇਲਵੇ ਸਟੇਸ਼ਨ ਦੀਆਂ ਕੰਧਾਂ ਦੇ ਕੁਝ ਅਣਪਛਾਤੇ ਲੋਕਾਂ ਵੱਲੋਂ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਭਾਵੇਂ ਕਿ ਇਸ ਮਾਮਲੇ ‘ਚ ਨਾਅਰੇ ਬਟਾਲਾ ਪੁਲਸ ਅਤੇ ਰੇਲਵੇ ਪੁਲਸ ਵੱਲੋਂ ਮਿਟਾ ਦਿੱਤੇ ਗਏ ਪਰ ਵਿਦੇਸ਼ ਬੈਠੇ ਸਿੱਖ ਫੋਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵੱਲੋਂ ਇੱਕ ਵੀਡੀਓ ਰਾਹੀਂ ਪਰਵਾਸੀਆਂ ਨੂੰ ਪੰਜਾਬ ਛੱਡਣ ਦੀ ਧਮਕੀ ਵੀ ਦਿੱਤੀ ਸੀ ਅਤੇ ਉਸ ਤੋਂ ਬਾਅਦ ਪੁਲਸ ਵਲੋਂ ਇਸ ਮਾਮਲੇ ‘ਚ ਕੇਸ ਦਰਜ ਕੀਤਾ ਗਿਆ ਸੀ।

 

ਇਹੀ ਨਹੀਂ, ਇਸ ਤੋਂ ਬਾਅਦ 29 ਸਤੰਬਰ ਦੀ ਰਾਤ ਸ਼ਹਿਰ ਵਿੱਚ ਦੁਬਾਰਾ ਇਸ ਤਰ੍ਹਾਂ ਹੀ ਮਾਮਲਾ ਸਾਹਮਣੇ ਆਇਆ, ਜਦੋਂ ਦੇਰ ਰਾਤ ਇੱਕ ਨਿੱਜੀ ਕਾਲਜ ਦੀਆਂ ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਮਿਲੇ। ਇਸ ਮਾਮਲੇ ਨੂੰ ਲੈ ਕੇ ਅੱਜ ਜ਼ਿਲਾ ਬਟਾਲਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਦੇਸ਼ ਵਿਰੋਧੀ ਨਾਅਰੇ ਲਿਖਣ ਅਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਕਾਰਵਾਈ ਵਿੱਚ ਸ਼ਾਮਲ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

ਐੱਸਐੱਸਪੀ ਨੇ ਦੱਸਿਆ ਕਿ ਪੁਲਸ ਵੱਲੋਂ ਕੁੱਲ 7 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਸਾਜ਼ਿਸ਼ ਦੇ ਪਿੱਛੇ ਗੁਰਪਤਵੰਤ ਸਿੰਘ ਪੰਨੂ ਅਤੇ ਉਸਦਾ ਸਾਥੀ ਅਭੈ ਪ੍ਰਤਾਪ ਸਿੰਘ ਉਰਫ਼ ਰਾਜਾ ਹਰੂਵਾਲ ਹੈ, ਜੋ ਅਰਮੇਨੀਆ ਵਿੱਚ ਰਹਿੰਦਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਨਾਲ ਜੁੜਿਆ ਹੋਇਆ ਹੈ। ਇਹੀ ਰਾਜਾ ਹਰੂਵਾਲ ਪਹਿਲਾਂ ਵੀ ਕਿਲ੍ਹਾ ਲਾਲ ਸਿੰਘ ਥਾਣੇ ‘ਚ ਗ੍ਰੇਨੇਡ ਹਮਲਾ ਕਰਵਾ ਚੁੱਕਾ ਹੈ।