Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਬਾਗਬਾਨੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਇੱਕ ਹੋਰ ਕਦਮ, ਇੰਗਲੈਂਡ ਨੂੰ...

ਬਾਗਬਾਨੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਇੱਕ ਹੋਰ ਕਦਮ, ਇੰਗਲੈਂਡ ਨੂੰ ਐਕਸਪੋਰਟ ਕੀਤੀ ਪਠਾਨਕੋਟ ਦੀ ਲੀਚੀ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਪੰਜਾਬ ’ਚ ਖੇਤੀ ਲਈ ਕਿਸਾਨਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਉੱਥੇ ਹੀ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਹੋਰ ਯਤਨ ਕੀਤਾ ਗਿਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਹੋਰ ਵਧਾਵਾ ਦੇਣ ਲਈ ਲੀਚੀ ਨੂੰ ਵਿਦੇਸ਼ਾਂ ’ਚ ਐਕਸਪੋਰਟ ਕਰਨ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਪਹਾੜ੍ਹੀ ਜ਼ਿਲ੍ਹਿਆਂ ਦੀ ਲੀਚੀ ਦੀ ਖੇਪ ਨੂੰ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਰਵਾਨਾ ਕੀਤਾ ਗਿਆ। ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈੱਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ ਦੇ ਸਹਿਯੋਗ ਨਾਲ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਨੂੰ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਨਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ।

ਗੱਲਬਾਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਲੀਚੀ ਦੀ ਕੁੱਲ ਕਾਸ਼ਤ 3250 ਹੈਕਟੇਅਰ ਰਕਬਾ ਹੈ ਅਤੇ ਲੀਚੀ ਦੀ 13 ਹਜ਼ਾਰ ਮੀਟਰਕ ਪੈਦਾਵਾਰ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ‘ਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲਿਆਂ ਰਾਹੀਂ ਲੀਚੀ ਦੇ ਬਾਗ਼ਬਾਨ ਐਕਸਪੋਰਟ ਜ਼ਰੀਏ ਹੋਰ ਵੀ ਵੱਧ ਲਾਭ ਕਮਾ ਸਕਣਗੇ। ਆਉਣ ਵਾਲੇ ਸਮੇਂ ਵਿੱਚ ਬਾਗ਼ਬਾਨੀ ਵਿਭਾਗ ਅਤੇ ਅਪੇਡਾ ਦੇ ਸਹਿਯੋਗ ਨਾਲ ਬਾਗ਼ਬਾਨੀ ਦੀਆਂ ਹੋਰ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਉਪਰਾਲੇ ਕੀਤੇ ਜਾਣਗੇ। ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਵਿਦੇਸ਼ ਦੀਆਂ ਅਹਿਮ ਮੰਡੀਆਂ ਵਿੱਚ ਸ਼ੁਮਾਰ ਹੋਵੇਗਾ ਅਤੇ ਲੀਚੀ ਦੇ ਕਾਸ਼ਤਕਾਰਾਂ ਦੀ ਪਹਿਚਾਣ ਵਿਦੇਸ਼ਾਂ ਤੱਕ ਬਣੇਗੀ।