Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਦਿੱਲੀ ’ਚ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ...

ਦਿੱਲੀ ’ਚ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

 

 

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰੀਨ ਨੇ ਹੱਥ ਖੜ੍ਹੇ ਕਰਕੇ ਤੇ ਜੈਕਾਰੇ ਲਗਾ ਕੇ ਸਮਰਥਨ ਦਿੱਤਾ।

 

ਇੰਡੀਆ ਹੈਬੀਟੈਟ ਸੈਂਟਰ ਦੇ ਸਟੇਨ ਆਡੀਟੋਰੀਅਮ ਵਿਖੇ ‘ਗੁਰੂ ਤੇਗ ਬਹਾਦਰ ਸਾਹਿਬ ਜੀ ਧਰਮ ਦੀ ਚਾਦਰ’ ਵਿਸ਼ੇ ’ਤੇ ਕਰਵਾਏ ਗਏ ਇਸ ਸੈਮੀਨਾਰ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਾਬਾ ਦਵਿੰਦਰ ਸਿੰਘ ਬੜੂ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੰਬੋਧਨ ਕੀਤਾ, ਜਦਕਿ ਪ੍ਰਸਿੱਧ ਵਿਦਵਾਨ ਡਾ. ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ, ਡਾ. ਮਨਮੋਹਨ ਸਿੰਘ ਸਾਬਕਾ ਆਈਪੀਐਸ, ਸਾਬਕਾ ਸਫੀਰ ਕੇਸੀ ਸਿੰਘ, ਪ੍ਰੋ. ਹਿਮਾਦਰੀ ਬੈਨਰਜੀ, ਡਾ. ਪਰਮਵੀਰ ਸਿੰਘ, ਪ੍ਰੋ ਰਾਜ ਕੁਮਾਰ ਹੰਸ, ਪ੍ਰੋ. ਧਰਮ ਸਿੰਘ ਅਤੇ ਡਾ. ਹਰਿੰਦਰ ਸਿੰਘ ਨੇ ਆਪਣੇ ਖੋਜ ਭਰਪੂਰ ਪਰਚੇ ਪੜ੍ਹੇ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ, ਜੋ ਦੁਨੀਆ ਦੇ ਇਤਿਹਾਸ ਵਿੱਚ ਮਿਸਾਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਇਸ ਕੁਰਬਾਨੀ ਸਦਕਾ ਹੀ ਭਾਰਤ ਦਾ ਸੱਭਿਆਚਾਰ ਜਿੰਦਾ ਹੈ। ਦਿੱਲੀ ਅੰਦਰ ਲਾਲ ਕਿਲ੍ਹੇ ’ਤੇ ਦੇਸ਼ ਦਾ ਝੰਡਾ ਸਿੱਖ ਗੁਰੂਆਂ ਦੀ ਕੁਰਬਾਨੀ ਕਰਕੇ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਧਰਮਾਂ ਦੀ ਅਜ਼ਾਦੀ ਤੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਸੀ, ਪਰ ਦੁਖਦ ਪਹਿਲੂ ਇਹ ਹੈ ਕਿ ਅੱਜ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਸਿੱਖ ਬੰਦੀਆਂ ਨੂੰ ਤਿੰਨ ਤਿੰਨ ਦਹਾਕੇ ਜੇਲ੍ਹਾਂ ਕੱਟਣ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।