Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਰੋਡਵੇਜ਼ ਦੀ ਬੱਸ ਨੇ 2 ਵਿਦਿਆਰਥਣਾਂ ਨੂੰ ਕੁਚਲਿਆ: ਮੌਕੇ 'ਤੇ ਮੌਤ,...

ਪੰਜਾਬ ਰੋਡਵੇਜ਼ ਦੀ ਬੱਸ ਨੇ 2 ਵਿਦਿਆਰਥਣਾਂ ਨੂੰ ਕੁਚਲਿਆ: ਮੌਕੇ ‘ਤੇ ਮੌਤ, ਪਿਤਾ ਅਤੇ ਭਰਾ ਗੰਭੀਰ ਜ਼ਖਮੀ

 

ਮਾਨਸਾ : ਅੱਜ ਸਵੇਰੇ ਮਾਨਸਾ-ਝੁਨੀਰ ਰੋਡ ਉੱਤੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ ਰੋਡਵੇਜ਼ ਬੱਸ ਹੇਠ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਹ ਦੋਵੇਂ ਬੱਚੀਆਂ ਬਾਜੀਗਰ ਬਸਤੀ, ਝੁਨੀਰ ਨਾਲ ਸੰਬੰਧਤ ਸਨ ਅਤੇ ਆਪਣੇ ਪਿਤਾ ਨਾਲ ਸਕੂਟਰੀ ‘ਤੇ ਸਕੂਲ ਜਾ ਰਹੀਆਂ ਸਨ। ਜਾਣਕਾਰੀ ਅਨੁਸਾਰ ਪਿੱਛੋਂ ਤੇਜ਼ੀ ਨਾਲ ਆ ਰਹੀ ਰੋਡਵੇਜ਼ ਬੱਸ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਬੱਚੀਆਂ ਬੱਸ ਹੇਠ ਆ ਗਈਆਂ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦਾ ਵੱਡਾ ਇਕੱਠਾ ਹੋ ਗਿਆ।

ਸੂਚਨਾ ਮਿਲਣ ’ਤੇ ਪੁਲਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਬੱਸ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ, ਜਦੋਂਕਿ ਮੌਕੇ ‘ਤੇ ਮਾਹੌਲ ਗਮਗੀਨ ਬਣਿਆ ਹੋਇਆ ਹੈ। ਦੋਵੇਂ ਬੱਚੀਆਂ ਦੀ ਮੌਤ ਨਾਲ ਸਥਾਨਕ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਦੇ ਜ਼ਿੰਮੇਵਾਰ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।