ਪੰਜਾਬ ਦੇ ਜਲੰਧਰ ਵਿੱਚ ਜ਼ਿੰਦਾ ਰੇਲਵੇ ਟ੍ਰੈਕ ਨੇੜੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਮਾਮਲੇ ਦੀ ਜਾਂਚ ਲਈ ਜਲੰਧਰ ਜੀਆਰਪੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਲਾਸ਼ ਨੂੰ ਸ਼ਨਾਖਤ ਲਈ ਕਰੀਬ 72 ਘੰਟਿਆਂ ਲਈ ਰੱਖਿਆ ਜਾਵੇਗਾ। ਜੇਕਰ ਉਸਦੀ ਪਹਿਚਾਣ ਨਹੀਂ ਹੋ ਸਕੀ ਤਾਂ ਪੁਲਿਸ ਮ੍ਰਿਤਕ ਦਾ ਅੰਤਿਮ ਸੰਸਕਾਰ ਕਰੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਮ੍ਰਿਤਕ ਦਾ ਸਰੀਰ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਸਰੀਰ ਦਾ ਉਪਰਲਾ ਹਿੱਸਾ ਟਰੈਕ ‘ਤੇ ਪਿਆ ਸੀ ਅਤੇ ਦੂਜਾ ਹਿੱਸਾ ਟਰੈਕ ਤੋਂ ਬਾਹਰ ਸੀ। ਹਾਲਾਂਕਿ ਮ੍ਰਿਤਕ ਦਾ ਚਿਹਰਾ ਸਾਫ ਦਿਖਾਈ ਦੇ ਰਿਹਾ ਸੀ। ਪੁਲਿਸ ਨੇ ਦੋਵੇਂ ਅੰਗਾਂ ਨੂੰ ਇਕੱਠਾ ਕਰਕੇ ਤੁਰੰਤ ਹਸਪਤਾਲ ਭੇਜ ਦਿੱਤਾ।ਇਹ ਹਾਦਸਾ ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ ‘ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਕਰਨ ਲਈ ਪੁਲੀਸ ਨੇ ਆਸ-ਪਾਸ ਦੇ ਲੋਕਾਂ ਨੂੰ ਉਸ ਦੀ ਫੋਟੋ ਅਤੇ ਕੱਪੜੇ ਵੀ ਦਿਖਾਏ। ਪਰ ਕੋਈ ਵੀ ਉਸ ਦੀ ਪਛਾਣ ਨਹੀਂ ਕਰ ਸਕਿਆ। ਨਾ ਹੀ ਮ੍ਰਿਤਕ ਪਾਸੋਂ ਕੋਈ ਆਧਾਰ ਕਾਰਡ ਜਾਂ ਹੋਰ ਸਮਾਨ ਬਰਾਮਦ ਹੋਇਆ ਹੈ,