Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੁੱਖ ਮੰਤਰੀ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਵੱਡਾ ਐਕਸ਼ਨ

ਮੁੱਖ ਮੰਤਰੀ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਵੱਡਾ ਐਕਸ਼ਨ

 

ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਫੇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮਾਮਲੇ ਵਿਚ ਸਾਈਬਰ ਸੈਲ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਸਟੇਟ ਸਾਈਬਰ ਸੈਲ ਮੋਹਾਲੀ ਵਿਚ ਵੀਡੀਓ ਪਾਉਣ ਵਾਲੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਏ. ਆਈ. ਟੈਕਨਾਲੋਜੀ ਦੀ ਦੁਰਵਰਤੋਂ ਕਰਦੇ ਹੋਏ ਮੁੱਖ ਮੰਤਰੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਟੇਟ ਸਾਈਬਰ ਸੈਲ ਵੱਲੋਂ ਜਗਮਨ ਸਮਰਾ ਨਾਂ ਦੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਸੂਤਰਾਂ ਮੁਤਾਬਰ ਸਮਰਾ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ਵਿਚ ਰਹਿ ਰਿਹਾ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਆਖਿਰ ਇਹ ਵੀਡੀਓ ਕਿਸ ਤਰ੍ਹਾਂ ਤਿਆਰ ਕੀਤਾ ਗਿਆ ਹੈ।