Become a member

Get the best offers and updates relating to Liberty Case News.

― Advertisement ―

spot_img
spot_img
HomeUncategorizedਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁਦਾ

ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁਦਾ

 

ਅੰਮ੍ਰਿਤਸਰ -2017 ਬੈਚ ਦੇ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡੀ. ਸੀ. ਦਲਵਿੰਦਰਜੀਤ ਸਿੰਘ ਪਹਿਲਾਂ ਗੁਰਦਾਸਪੁਰ ਦੇ ਡੀ. ਸੀ. ਵਜੋ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪੁਲਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨ੍ਹਾਂ ਨੂੰ ਅੰਮ੍ਰਿਤਸਰ ਪੁੱਜਣ ’ਤੇ ਜੀ ਆਇਆਂ ਕਿਹਾ। ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨ੍ਹਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਅਹੁਦਾ ਸੰਭਾਲਣ ਉਪਰੰਤ ਡੀ. ਸੀ. ਨੇ ਜ਼ਿਲਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖਰੀਦ ਅਤੇ ਜ਼ਿਲੇ ’ਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ।