Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ...

ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ

 

ਚੰਡੀਗੜ੍ਹ – ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ 2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਬਕਾਇਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਿੱਤੀ ਸਾਲ ਦੌਰਾਨ 4100 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਬਜ਼ੁਰਗ ਦੀ ਇੱਜ਼ਤ ਅਤੇ ਸਹੂਲਤ ਲਈ ਵਚਨਬੱਧ ਹੈ। ਇਹ ਪੈਨਸ਼ਨ ਸਕੀਮ ਸਿਰਫ਼ ਆਰਥਿਕ ਸਹਾਇਤਾ ਨਹੀਂ ਸਗੋਂ ਬਜ਼ੁਰਗਾਂ ਪ੍ਰਤੀ ਸਰਕਾਰ ਦੇ ਸਨਮਾਨ ਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।