Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeINDIAਪੰਜਾਬ ਦੇ ਜ਼ਿਲ੍ਹੇ 'ਚ ਮਾਨਸੂਨ ਦੀ ਦਸਤਕ ਨਾਲ ਹੀ ਫੈਲਣ ਲੱਗੀ ਇਹ...

ਪੰਜਾਬ ਦੇ ਜ਼ਿਲ੍ਹੇ ‘ਚ ਮਾਨਸੂਨ ਦੀ ਦਸਤਕ ਨਾਲ ਹੀ ਫੈਲਣ ਲੱਗੀ ਇਹ ਬੀਮਾਰੀ

ਮੋਹਾਲੀ  : ਮਾਨਸੂਨ ਦੀ ਦਸਤਕ ਦੇਣ ਦੇ ਨਾਲ ਹੀ ਜ਼ਿਲ੍ਹੇ ‘ਚ ਡੇਂਗੂ ਵੀ ਪੈਰ ਪਸਾਰਣ ਲੱਗਾ ਹੈ। ਮੌਜੂਦਾ ਸਮੇਂ ’ਚ ਜ਼ਿਲ੍ਹੇ ‘ਚ ਡੇਂਗੂ ਦੇ 15 ਕੇਸ ਸਾਹਮਣੇ ਆ ਚੁੱਕੇ ਹਨ। ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਇਸ ’ਤੇ ਕਾਬੂ ਪਾਉਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

ਸਿਹਤ ਵਿਭਾਗ ਅਨੁਸਾਰ ਜੁਲਾਈ ਤੋਂ ਲੈ ਕੇ ਨਵੰਬਰ ਤੱਕ ਡੇਂਗੂ ਦੇ ਮਾਮਲੇ ਵੱਧਦੇ ਹਨ। ਅਜਿਹੇ ’ਚ ਜੇਕਰ ਲੋਕ ਸਾਵਧਾਨੀ ਵਰਤਣ ਤਾਂ ਡੇਂਗੂ ਦੀ ਲਪੇਟ ’ਚ ਆਉਣ ਤੋਂ ਬਚ ਸਕਦੇ ਹਨ। ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਅਤੇ ਲੋਕਾਂ ਦੀ ਜਾਂਚ ਰਨ ਲਈ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ‘ਚ ਡੇਂਗੂ ਵਾਰਡ ਵੀ ਤਿਆਰ ਕੀਤੇ ਗਏ ਹਨ।ਜ਼ਿਲ੍ਹਾ ਐਪੇਡੇਮਿਓਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਦੀ ਰੋਕਥਾਮ ’ਚ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ’ਚ ਅਤੇ ਆਲੇ-ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਨਾ ਹੋਣ ਦੇਣ।

ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਤੇ ਸਾਫ਼ ਪਾਣੀ ’ਚ ਪਲਦਾ ਹੈ। ਜੇਕਰ ਕਿਸੇ ਨੂੰ ਡੇਂਗੂ ਹੋਣ ਦਾ ਸ਼ੱਕ ਹੋਵੇ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰੀ ਸਿਹਤ ਸੰਸਥਾਵਾਂ ’ਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।