Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫੈਸਲਾ...

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫੈਸਲਾ…

 

ਚੰਡੀਗੜ੍ਹ  : ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਲਾਲਪੁਰਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਫਿਲਹਾਲ ਮਨਜਿੰਦਰ ਸਿੰਘ ਲਾਲਪੁਰਾ ਦੀ ਸਜ਼ਾ ਉਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਅਦਾਲਤ ਨੇ ਅਗਲੀ ਸੁਣਵਾਈ ‘ਤੇ ਮਾਮਲੇ ਦਾ ਪੂਰਾ ਰਿਕਾਰਡ ਪੇਸ਼ ਕਰਨ ਦਾ ਵੀ ਹੁਕਮ ਦਿੱਤਾ ਹੈ। ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਜਾਵੇਗੀ, ਲਿਹਾਜ਼ਾ ਹਲਕੇ ‘ਚ ਨਵੇਂ ਸਿਰਿਓਂ ਚੋਣਾਂ ਕਰਵਾਉਣੀਆਂ ਪੈਣਗੀਆਂ। ਅਦਾਲਤ ਨੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਕਿ ਇਹ ਜਲਦਬਾਜ਼ੀ ਕਿਉਂ’ ਜਦੋਂ ਰੱਦ ਕਰਨ ਵਰਗੇ ਕਦਮ ਵੀ ਨਹੀਂ ਚੁੱਕੇ ਗਏ ਹਨ।

ਯਾਦ ਰਹੇ ਕਿ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਇਕ ਅਦਾਲਤ ਨੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਵਿਧਾਇਕ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਲਈ ਹਾਈ ਕੋਰਟ ਵਿਚ ਅਪੀਲ ਕੀਤੀ ਸੀ, ਜਿਸਦੀ ਸੁਣਵਾਈ ਅੱਜ ਹੋਈ। ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।