Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsCM ਮਾਨ ਨੇ ਆਰ. ਟੀ. ਓ. ਦਫ਼ਤਰ ਨੂੰ ਲਗਾ ਦਿੱਤਾ ਤਾਲ਼ਾ, ਕੀਤਾ...

CM ਮਾਨ ਨੇ ਆਰ. ਟੀ. ਓ. ਦਫ਼ਤਰ ਨੂੰ ਲਗਾ ਦਿੱਤਾ ਤਾਲ਼ਾ, ਕੀਤਾ ਵੱਡਾ ਐਲਾਨ

 

 

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾ ਦਿੱਤਾ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਰ.ਟੀ.ਓ. ਦਫ਼ਤਰਾਂ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅੱਜ ਦਾ ਦਿਨ ਇਨ੍ਹਾਂ ਦਿੱਕਤਾਂ ਦੇ ਅੰਤ ਦਾ ਸੂਚਕ ਹੈ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਮ ਆਦਮੀ ਨੂੰ ਹੋਣ ਵਾਲੀ ਦਿੱਕਤ ਅਤੇ ਭ੍ਰਿਸ਼ਟਾਚਾਰ `ਤੇ ਰੋਕ ਲਗਾਈ ਗਈ ਹੈ ਅਤੇ ਇਹ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਮੁਤਾਬਕ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਾਲ ਵਿਭਾਗ ਵਿਚਲੇ ਸੁਧਾਰਾਂ ਕਾਰਨ ਬਹੁਤ ਲਾਭ ਹੋਇਆ ਹੈ, ਜਿਸ ਨੇ ਲੋਕਾਂ ਨੂੰ ਵੱਡੇ ਪੱਧਰ `ਤੇ ਅਧਿਕਾਰ ਦਿੱਤੇ ਹਨ।

 

ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਹੋਰ ਵਿਭਾਗਾਂ ਵਿਚ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਰਿਬਨ ਕੱਟੇ ਜਾਂਦੇ ਸਨ, ਹੁਣ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਦਫ਼ਤਰਾਂ ਨੂੰ ਤਾਲੇ ਲਗਾ ਰਹੀ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਵਿਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਤਾਂ ਜੋ ਲੋਕਾਂ ਦੀ ਬੇਲੋੜੀ ਲੁੱਟ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਸਹੂਲਤਾਂ ਪ੍ਰਦਾਨ ਕਰ ਕੇ ਆਰ.ਟੀ.ਓ. ਦਫ਼ਤਰਾਂ ਨੂੰ ਬੰਦ ਕਰ ਦਿੱਤਾ ਹੈ।