Become a member

Get the best offers and updates relating to Liberty Case News.

― Advertisement ―

spot_img
spot_img
HomeBig Newsਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਤਰਨ ਤਾਰਨ ਦੇ 2 DSPs ਤੇ ਥਾਣਾ...

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਤਰਨ ਤਾਰਨ ਦੇ 2 DSPs ਤੇ ਥਾਣਾ ਮੁਖੀ ਦਾ ਤਬਾਦਲਾ

ਤਰਨਤਾਰਨ (ਰਮਨ) : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਵਿਧਾਨ ਸਭਾ ਹਲਕਾ ਤਰਨ ਤਾਰਨ ‘ਚ ਡਿਊਟੀ ਉੱਪਰ ਤਾਇਨਾਤ 2 ਡੀਐੱਸਪੀ ਅਤੇ ਇੱਕ ਥਾਣਾ ਮੁਖੀ ਦਾ ਤਬਾਦਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵੀਰਵਾਰ ਨੂੰ ਜਾਰੀ ਹੋਏ ਇਨ੍ਹਾਂ ਹੁਕਮਾਂ ਤੋਂ ਬਾਅਦ ਪੁਲਸ ਕਰਮਚਾਰੀਆਂ ਨੂੰ ਚੰਡੀਗੜ੍ਹ ਹੈੱਡਕੁਾਰਟਰ ਵਿਖੇ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਸ ਕਰਮਚਾਰੀਆਂ ਦਾ ਇਹ ਤਬਾਦਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਤਹਿਤ ਕੀਤਾ ਗਿਆ ਹੈ।

 

ਸੂਤਰਾਂ ਤੋਂ ਮਿਲੀ ਜਾਣਕਾਰੀ ਦੇਣ ਅਨੁਸਾਰ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਚਲਦਿਆਂ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਪਾਰਟੀ ਪ੍ਰਧਾਨਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਇਸ ਵੇਲੇ ਜ਼ਿਲ੍ਹਾ ਤਰਨ ਤਾਰਨ ਵਿੱਚ ਤਾਇਨਾਤ ਡੀਐੱਸਪੀ ਡੀ ਸੁਖਬੀਰ ਸਿੰਘ, ਡੀਐੱਸਪੀ ਸਬ ਡਿਵੀਜ਼ਨ ਤਰਨ ਤਾਰਨ ਜਗਜੀਤ ਸਿੰਘ ਅਤੇ ਥਾਣਾ ਝਬਾਲ ਦੇ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਜੋ ਪਹਿਲਾਂ ਲੰਮੇ ਸਮੇਂ ਤੋਂ ਇਸੇ ਵਿਧਾਨ ਸਭਾ ਹਲਕਾ ਵਿੱਚ ਤਾਇਨਾਤ ਰਹਿ ਚੁੱਕੇ ਹਨ ਨੂੰ ਬਦਲ ਦਿੱਤਾ ਜਾਵੇ।