Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਠਾਹ-ਠਾਹ ਗੋਲੀਆਂ ਮਾਰ ਨੌਜਵਾਨ ਦਾ ਕਰ'ਤਾ ਕਤਲ

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਠਾਹ-ਠਾਹ ਗੋਲੀਆਂ ਮਾਰ ਨੌਜਵਾਨ ਦਾ ਕਰ’ਤਾ ਕਤਲ

 

 

ਬਟਾਲਾ- ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਮੋਟਰ ਸਾਈਕਲ ਸਵਾਰ 4 ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਤਾਬੜਤੋੜ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਡੇਰਾ ਬਾਬਾ ਨਾਨਕ ਰੋਡ ’ਤੇ ਰੱਖ ਕੇ ਪੁਲਸ ਪ੍ਰਸ਼ਾਸਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮ੍ਰਿਤਕ ਜਸਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਾਨ ਨਗਰ ਬਟਾਲਾ ਦੀ ਪਤਨੀ ਚਰਨਜੀਤ ਕੌਰ ਅਤੇ ਭਰਾ ਲਾਡੀ ਨੇ ਦੱਸਿਆ ਕਿ ਜਸਜੀਤ ਸਿੰਘ ਆਪਣੇ ਦੋਸਤਾਂ ਨਾਲ ਗੱਡੀ ’ਚ ਸਵਾਰ ਹੋ ਤਾਰਾਗੜ੍ਹ ਕਿਸੇ ਕੰਮ ਗਿਆ ਸੀ ਅਤੇ ਸ਼ਾਮ ਕਰੀਬ 6 ਵਜੇ ਉਹ ਡੇਰਾ ਬਾਬਾ ਨਾਨਕ ਰੋਡ ਨਜ਼ਦੀਕ ਖੋਖਰ ਪੈਲੇਸ ਵਿਖੇ ਕਾਰ ਖੜ੍ਹੀ ਕਰ ਕੇ ਜਦ ਆਪਣੇ ਘਰ ਜਾ ਰਹੇ ਸਨ ਤਾਂ ਪਿੱਛੋਂ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 4 ਅਣਪਛਾਤੇ ਵਿਅਕਤੀਆਂ ਨੇ ਜਸਜੀਤ ਸਿੰਘ ’ਤੇ ਤਾਬੜਤੋੜ ਗੋਲੀਆਂ ਚੱਲਾ ਦਿੱਤੀਆਂ, ਜਿਸਦੇ ਚਲਦਿਆਂ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਪ੍ਰਸ਼ਾਸਨ ਵੱਲੋਂ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਜਸਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।