Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਦੋ ਔਰਤਾਂ ਦੀ ਮੌਤ,...

ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਦੋ ਔਰਤਾਂ ਦੀ ਮੌਤ, 38 ਜ਼ਖ਼ਮੀ

 

 

ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਸੋਮਵਾਰ ਰਾਤ ਨੂੰ ਇੱਕ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਦੇ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਸੁਪਰਡੈਂਟ (ਦਿਹਾਤੀ) ਯਾਂਚੇਨ ਡੋਲਕਰ ਭੂਟੀਆ ਨੇ ਕਿਹਾ ਕਿ ਇਹ ਹਾਦਸਾ ਸਿਮਰੋਲ ਪੁਲਸ ਸਟੇਸ਼ਨ ਖੇਤਰ ਦੇ ਭੇਰੂ ਘਾਟ ‘ਤੇ ਵਾਪਰਿਆ, ਜਦੋਂ ਇੱਕ ਯਾਤਰੀ ਕੰਟਰੋਲ ਗੁਆ ਬੈਠੀ ਅਤੇ ਬੇਕਾਬੂ ਹੋ ਕੇ ਖੱਡ ਵਿੱਚ ਡਿੱਗ ਗਈ।

ਉਨ੍ਹਾਂ ਕਿਹਾ, “ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ। ਉਹ ਬੱਸ ਦੇ ਅੱਗੇ ਬੈਠੀਆਂ ਸਨ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।” ਭੂਟੀਆ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ 38 ਜ਼ਖਮੀ ਯਾਤਰੀ ਬੱਸ ਦੇ ਅੰਦਰ ਫਸ ਗਏ ਸਨ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਜਿਹਨਾਂ ਵਲੋਂ ਬਚਾਅ ਕਾਰਜ ਕੀਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਦੌਰਾਨ ਜ਼ਖ਼ਮੀ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ।

ਇਸ ਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਸੁਪਰਡੈਂਟ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮੌਕੇ ਤੋਂ ਸਾਹਮਣੇ ਆਈ ਇੱਕ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਬੱਸ ਡਰਾਈਵਰ ਸ਼ਰਾਬੀ ਸੀ ਅਤੇ ਉਸਦੇ ਨਸ਼ੇ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।