Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੇਂਦਰੀ ਮੰਤਰੀ ਖ਼ਿਲਾਫ਼ ਦਰਜ ਹੋਈ FIR ! ਬਿਹਾਰ ਵਿਧਾਨ ਸਭਾ ਚੋਣਾਂ ਤੋਂ...

ਕੇਂਦਰੀ ਮੰਤਰੀ ਖ਼ਿਲਾਫ਼ ਦਰਜ ਹੋਈ FIR ! ਬਿਹਾਰ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂਂ ਹੋਈ ਵੱਡੀ ਕਾਰਵਾਈ

 

ਨੈਸ਼ਨਲ – ਬਿਹਾਰ ਵਿਧਾਨ ਸਭਾ ਚੋਣਾਂ ਤੋਂ ਕੁਝ ਹੀ ਦਿਨ ਪਹਿਲਾਂ ਚੋਣ ਕਮਿਸ਼ਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ (ਲਲਨ ਸਿੰਘ) ਦੇ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਮੋਕਾਮਾ ‘ਚ ਚੋਣ ਪ੍ਰਚਾਰ ਦੌਰਾਨ ਵਿਵਾਦਿਤ ਬਿਆਨ ਦੇਣ ਦਾ ਦੋਸ਼ ਲੱਗਾ ਹੈ।

ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ, ਜਿਸ ‘ਚ ਲਲਨ ਸਿੰਘ ਨੂੰ ਇਹ ਕਹਿੰਦੇ ਸੁਣਿਆ ਗਿਆ,“ਇੱਥੇ ਕੁਝ ਨੇਤਾ ਹਨ, ਜਿਨ੍ਹਾਂ ਨੂੰ ਚੋਣਾਂ ਵਾਲੇ ਦਿਨ ਘਰੋਂ ਬਾਹਰ ਨਾ ਨਿਕਲਣ ਦਿਓ। ਘਰ ‘ਚ ਹੀ ਬੰਦ ਰੱਖੋ। ਜੇ ਹੱਥ-ਪੈਰ ਜੋੜਨ ਤਾਂ ਕਹਿਣਾ ਕਿ ਪਹਿਲਾਂ ਸਾਡੇ ਨਾਲ ਆ ਕੇ ਵੋਟ ਪਾਓ, ਫਿਰ ਘਰ ਜਾਓ।” ਇਸ ਬਿਆਨ ਤੋਂ ਬਾਅਦ RJD ਨੇ X (ਪੁਰਾਣਾ ਟਵਿੱਟਰ) ’ਤੇ ਵੀਡੀਓ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਲਲਨ ਸਿੰਘ ਗਰੀਬਾਂ ਨੂੰ ਵੋਟ ਪਾਉਣ ਤੋਂ ਰੋਕ ਰਹੇ ਹਨ।

ਚੋਣ ਕਮਿਸ਼ਨ ਦੀ ਕਾਰਵਾਈ ਅਤੇ ਜਵਾਬ

ਚੋਣ ਕਮਿਸ਼ਨ ਨੇ ਤੁਰੰਤ ਨੋਟਿਸ ਜਾਰੀ ਕਰਕੇ ਲਲਨ ਸਿੰਘ ਤੋਂ ਜਵਾਬ ਮੰਗਿਆ। ਇਸ ਤੋਂ ਬਾਅਦ ਮੰਗਲਵਾਰ ਨੂੰ FIR ਦਰਜ ਕੀਤੀ ਗਈ। ਦੂਜੇ ਪਾਸੇ, JDU ਨੇ ਸਾਰੇ ਦੋਸ਼ਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਵੀਡੀਓ ਐਡੀਟ ਕੀਤੀ ਹੋਈ ਹੈ ਅਤੇ ਲਲਨ ਸਿੰਘ ਨੇ ਕਿਸੇ ਨੂੰ ਵੋਟ ਪਾਉਣ ਤੋਂ ਰੋਕਣ ਦੀ ਗੱਲ ਨਹੀਂ ਕੀਤੀ।